Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing *ਪੰਜਾਬੀ ਵਿਭਾਗ ਦੇ ਡਾ.ਸਤਵੰਤ ਕੌਰ ਅਧਿਆਪਨ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਏ*

*ਪੰਜਾਬੀ ਵਿਭਾਗ ਦੇ ਡਾ.ਸਤਵੰਤ ਕੌਰ ਅਧਿਆਪਨ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਏ*

ਗੜਦੀਵਾਲਾ 31 ਮਈ : (ਚੌਧਰੀ )

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਮਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਡਾ. ਸਤਵੰਤ ਕੌਰ ਅਧਿਆਪਨ ਦੇ ਖੇਤਰ ਵਿੱਚ ਆਪਣੀਆਂ 29 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ। ਅਧਿਆਪਨ ਦੇ ਖੇਤਰ ਵਿੱਚ 1996 ਤੋਂ ਲੈ ਕੇ ਹੁਣ ਤੱਕ ਉਹਨਾਂ ਨੇ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ। ਡਾ. ਸਤਵੰਤ ਕੌਰ ਸਵਰਗਵਾਸੀ ਸਾਹਿਤਕਾਰ ਸ. ਹਰਿੰਦਰ ਸਿੰਘ ਮਹਿਬੂਬ ਦੀ ਸਪੁੱਤਰੀ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਹਨਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਮੂਹ ਸਟਾਫ਼ ਹਾਜ਼ਰ ਸੀ।

error: copy content is like crime its probhihated