Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਮੌਕ ਡਰਿੱਲ ਦੌਰਾਨ ਸੰਭਾਵੀ ਹਵਾਈ ਹਮਲੇ ਦੀ ਸਥਿਤੀ ‘ਚ ਐਮਰਜੈਂਸੀ ਰਣਨੀਤੀ ਦਾ ਪ੍ਰਦਰਸ਼ਨ

ਮੌਕ ਡਰਿੱਲ ਦੌਰਾਨ ਸੰਭਾਵੀ ਹਵਾਈ ਹਮਲੇ ਦੀ ਸਥਿਤੀ ‘ਚ ਐਮਰਜੈਂਸੀ ਰਣਨੀਤੀ ਦਾ ਪ੍ਰਦਰਸ਼ਨ

ਹੁਸ਼ਿਆਰਪੁਰ, 3 ਜੂਨ (ਪ੍ਰਾਈਮ ਪੰਜਾਬ ਟਾਈਮਜ਼) 
ਡੀ ਏ.ਵੀ ਕਾਲਜ ਵਿਖੇ ਸਿਵਲ ਡਿਫੈਂਸ ਤਹਿਤ  ਕਰਵਾਈ ਸਫਲ ਮੌਕ ਡਰਿੱਲ 
: ਜ਼ਿਲ੍ਹਾ ਪ੍ਰਸ਼ਾਸਨ ਦੀ ਚੌਕਸੀ ਨੀਤੀ ਅਨੁਸਾਰ, ਮੰਗਲਵਾਰ ਨੂੰ ਡੀ.ਏ.ਵੀ ਕਾਲਜ, ਹੁਸ਼ਿਆਰਪੁਰ ਵਿਖੇ ਸਿਵਲ ਡਿਫੈਂਸ ਨਾਲ ਸਬੰਧਤ ਇਕ ਸਫਲ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਕਰਵਾਈ ਗਈ ਇਸ ਡਰਿੱਲ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਮੌਕ ਡਰਿੱਲ ਨੇ ਹਵਾਈ ਹਮਲੇ ਦੌਰਾਨ ਤੇਜ਼ ਪ੍ਰਤੀਕਿਰਿਆ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹੋਮ ਗਾਰਡ, ਸਿਵਲ ਡਿਫੈਂਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਪੰਜਾਬ ਪੁਲਿਸ ਅਤੇ ਕਈ ਗੈਰ-ਸਰਕਾਰੀ ਸੰਗਠਨਾਂ ਨੇ ਆਪਣੀ ਭੂਮਿਕਾ ਬਾਖੂਬੀ ਨਿਭਾਈ। ਪੰਜਾਬ ਹੋਮ ਗਾਰਡਜ਼ ਦੇ ਅਧਿਕਾਰੀਆਂ ਨੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਮੌਜੂਦ ਵਿਦਿਆਰਥੀਆਂ ਨੂੰ ਮਹੱਤਵਪੂਰਨ ਸੁਝਾਅ ਵੀ ਦਿੱਤੇ।
ਡਰਿੱਲ ਦੀ ਸਮਾਪਤੀ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਅਭਿਆਸ ਸਰਕਾਰ ਦੀ ਚੌਕਸੀ ਨੀਤੀ ਤਹਿਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਜਾਂ ਐਮਰਜੈਂਸੀ ਸਥਿਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਸਮਰੱਥਾ ਅਤੇ ਤਾਲਮੇਲ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇਕ ਮਾਡਲ ਅਭਿਆਸ ਸੀ, ਇਸ ਲਈ ਆਮ ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦਾ ਉਦੇਸ਼ ਨਾਗਰਿਕਾਂ ਨੂੰ ਅਜਿਹੀਆਂ ਸਥਿਤੀਆਂ ਲਈ ਮਾਨਸਿਕ ਤੌਰ ‘ਤੇ ਤਿਆਰ ਕਰਨਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕ ਡਰਿੱਲ ਵਿਚ ਸਿਵਲ ਡਿਫੈਂਸ, ਫਾਇਰ ਡਿਪਾਰਟਮੈਂਟ, ਸਿਹਤ ਵਿਭਾਗ, 12 ਪੰਜਾਬ ਐਨ.ਸੀ.ਸੀ., ਪੁਲਿਸ ਅਤੇ ਹੋਮ ਗਾਰਡ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅਭਿਆਸ ਦੌਰਾਨ ਆਪਸੀ ਤਾਲਮੇਲ ਅਤੇ ਤੇਜ਼ ਪ੍ਰਤੀਕਿਰਿਆ ਸਮਰੱਥਾ ਦੀ ਵੀ ਸਮੀਖਿਆ ਕੀਤੀ ਗਈ।
ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਮੌਕ ਡਰਿੱਲ ਦਾ ਸੰਚਾਲਨ ਕੀਤਾ। ਇਹ ਅਭਿਆਸ ਪੰਜਾਬ ਪੁਲਿਸ, ਹੋਮ ਗਾਰਡ, ਸਿਵਲ ਡਿਫੈਂਸ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਦੇ ਸਹਿਯੋਗ ਨਾਲ ਸਫਲਤਾਪੂਰਵਕ ਪੂਰਾ ਹੋਇਆ। ਇਸ ਮੌਕੇ ਤਹਿਸੀਲਦਾਰ ਲਾਰਸਨ ਸਿੰਗਲਾ, ਇੰਸਪੈਕਟਰ ਦਵਿੰਦਰ ਸਿੰਘ, ਮਨਿੰਦਰ ਸਿੰਘ, ਚੀਫ਼ ਵਾਰਡਨ ਸਿਵਲ ਡਿਫੈਂਸ ਲੋਕੇਸ਼ ਪੁਰੀ ਅਤੇ ਹੋਰ ਅਧਿਕਾਰੀ ਅਤੇ ਵਲੰਟੀਅਰ ਵੀ ਮੌਜੂਦ ਸਨ।
error: copy content is like crime its probhihated