Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 12 ਜੂਨ ਨੂੰ ਲੁਧਿਆਣਾ ਵਿਖੇ ਹੋਵੇਗਾ ਵਿਸ਼ਾਲ ਝੰਡਾ ਮਾਰਚ..

12 ਜੂਨ ਨੂੰ ਲੁਧਿਆਣਾ ਵਿਖੇ ਹੋਵੇਗਾ ਵਿਸ਼ਾਲ ਝੰਡਾ ਮਾਰਚ..

ਗੜ੍ਹਦੀਵਾਲਾ 6 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

ਪੰਜਾਬ ਸਰਕਾਰ 18 ਨਵੰਬਰ 2022 ਵਾਲਾ ਅਧੂਰਾ ਨੋਟੀਫਿਕੇਸ਼ਨ ਤੁਰੰਤ ਪੂਰਾ ਕਰੇ – ਆਗੂ ਪ੍ਰਿੰਸ ਗੜਦੀਵਾਲਾ, ਦਵਿੰਦਰ ਹੁਸ਼ਿਆਰਪੁਰ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ (ਜ਼ਿਲ੍ਹਾ ਵਾਈਜ ਪ੍ਰਧਾਨ) ਪ੍ਰਿੰਸ ਗੜਦੀਵਾਲਾ ਬਲਾਕ ਹੁਸ਼ਿਆਰਪੁਰ ਦੇ (ਪ੍ਰਧਾਨ)ਦਵਿੰਦਰ ਹੁਸ਼ਿਆਰਪੁਰ ਅਤੇ (ਜ਼ਿਲ੍ਹਾ ਆਗੂ) ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਪ੍ਰੀਤ ਸਿੰਘ, ਰਮਨਦੀਪ ਸ਼ਰਮਾ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ 12 ਜੂਨ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਝੰਡਾ ਮਾਰਚ ਵਿੱਚ (ਜ਼ਿਲ੍ਹਾ) ਹੁਸ਼ਿਆਰਪੁਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸਬੰਧਿਤ ਹਲਕੇ ਦੇ ਵੋਟਰਾਂ ਨੂੰ ਸਰਕਾਰ ਦੀ ਦੋਗਲੀ ਨੀਤੀ ਵਾਰੇ ਜਾਣੂ ਕਰਵਾਇਆ ਜਾਵੇਗਾ Iਉਨ੍ਹਾਂ ਕਿਹਾ ਕਿ ਇਹ ਵਿਸ਼ਾਲ ਝੰਡਾ ਮਾਰਚ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਹੋਵੇਗਾ। ਸਰਕਾਰ ਨੇ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਜੋ ਵਾਅਦਾ ਕੀਤਾ ਸੀ,ਉਸਦਾ ਨੋਟੀਫਿਕੇਸ਼ਨ ਜਾਰੀ ਕਰਨ ਉਪਰੰਤ ਵੀ ਅਜੇ ਤੱਕ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨੂੰ ਲੈ ਕੇ ਰਾਜ ਦੇ 2 ਲੱਖ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਇਕ ਪਾਸੇ ਕਹਿ ਰਹੇ ਹਨ ਕਿ ਜੀ.ਐਸ.ਟੀ ਤੋਂ ਸਰਕਾਰ ਨੂੰ 62 ਹਜਾਰ 733 ਕਰੋੜ ਦੀ ਆਮਦਨ ਹੋਈ ਹੈ, ਪਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਖਜਾਨਾ ਖਾਲੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਦੋਗਲੀ ਨੀਤੀ ਦਾ ਲੁਧਿਆਣਾ ਉਪ ਚੋਣਾਂ ਵਿੱਚ ਭਾਂਡਾ ਫੋੜ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਨਾਲ ਗੁਰਪ੍ਰੀਤ ਸਿੰਘ, ਸਚਿਨ ਕੁਮਾਰ, ਸੰਜੀਵ ਕੁਮਾਰ, ਰਮਨਦੀਪ ਸ਼ਰਮਾ, ਸੰਜੀਵ ਸਿੰਘ,ਗੁਰਪ੍ਰੀਤ ਸਿੰਘ, ਗੁਰਕਿਰਪਾਲ ਸਿੰਘ ਬੋਦਲ,ਗੁਰਮੁੱਖ ਸਿੰਘ ਬਲਾਲਾ, ਜਗਵਿੰਦਰ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ,ਜਸਵਿੰਦਰ ਸਿੰਘ। ਆਦਿ ਸਾਥੀ ਹਾਜ਼ਰ ਸਨ।