Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ 6 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

8 ਜੂਨ ਨੂੰ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗ੍ਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਰਨਗੇ ਸੰਬੋਧਨ

: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਦੌਰੇ ਸਬੰਧੀ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਪਾਲ ਪਹਿਲਾਂ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ, ਜਿਥੇ ਉਹ ਨਸ਼ਾ ਛੁਡਾਊ ਮੁਹਿੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਉਹ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗ੍ਰਾਮ ਸੁਰੱਖਿਆ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਪਾਲ ਦੇ ਦੌਰੇ ਦੌਰਾਨ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਸੁਰੱਖਿਆ, ਟ੍ਰੈਫਿਕ ਕੰਟਰੋਲ, ਪ੍ਰੋਗਰਾਮ ਪ੍ਰਬੰਧਨ, ਜਨਰੇਟਰ ਬੈਕਅੱਪ, ਪੀਣ ਵਾਲੇ ਪਾਣੀ, ਸੈਨੀਟੇਸ਼ਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਸਬੰਧੀ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੀਦਾ ਹੈ। ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀਆਂ ਕਰਨਾ ਲਾਜ਼ਮੀ ਹੈ ਤਾਂ ਜੋ ਰਾਜਪਾਲ ਦੇ ਦੌਰੇ ਦੌਰਾਨ ਕੋਈ ਅਸੁਵਿਧਾ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਜ਼ਿਲ੍ਹੇ ਲਈ ਇਕ ਮਹੱਤਵਪੂਰਨ ਮੌਕਾ ਹੈ ਅਤੇ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਦੌਰਾ ਜ਼ਿਲ੍ਹੇ ਦੇ ਨਸ਼ਾ ਛੁਡਾਊ ਯਤਨਾਂ ਨੂੰ ਇਕ ਨਵੀਂ ਦਿਸ਼ਾ ਦੇਵੇਗਾ ਅਤੇ ਜਨਤਾ ਤੱਕ ਇਕ ਸਕਾਰਾਤਮਕ ਸੁਨੇਹਾ ਪਹੁੰਚੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਗਿੱਲ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਤੋਂ ਇਲਾਵਾ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਵਿਧੀ ਭੱਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

error: copy content is like crime its probhihated