Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਦਵਾਈਆਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਤੋਂ… ?

ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਦਵਾਈਆਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਤੋਂ… ?

ਗੜਦੀਵਾਲਾ 6 ਜੂਨ (ਪ੍ਰਾਈਮ ਪੰਜਾਬ ਟਾਈਮਜ਼ ) 

: ਪਿਛਲੇ ਫਰਵਰੀ ਮਹੀਨੇ ਤੋਂ ਆਯੂਸਮਾਨ ਆਰੋਗਿਆ ਕੇਂਦਰ ‘ਚ ਦਵਾਈਆਂ ਨਾ ਮਿਲਣ ਤੇ ਮਰੀਜ਼ ਦਵਾਈ ਲੈਣ ਆਏ ਖਾਲੀ ਹੱਥ ਘਰਾਂ ਨੂੰ ਵਾਪਸ ਜਾ ਰਹੇ ਹਨ। ਇਹ ਦਵਾਈਆਂ ਸੈਂਟਰ ਤੇ ਪੰਜਾਬ ਸਰਕਾਰ ਵਲੋਂ ਰਲ ਕੇ ਇਹਨਾਂ ਰੋਗਿਆ ਕੇਂਦਰਾਂ ਨੂੰ ਭੇਜੀਆਂ ਜਾਂਦੀਆਂ ਹਨ। ਇਸ ਨਾਲ ਦੋਵੇਂ ਸਰਕਾਰਾਂ ਦੀ ਸਿਹਤ ਸਹੂਲਤਾਂ ਦੀ ਪੋਲ ਖੁੱਲ ਗਈ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦੁਆਬਾ ਕਿਸਾਨ ਸਭਾ ਪੰਜਾਬ, ਪਿੰਡ ਪੰਡੋਰੀ ਅਟਵਾਲ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਸਰਕਾਰ ਇਸ ਮਸਲੇ ਵੱਲ ਜਲਦੀ ਧਿਆਨ ਦੇਵੇ ਤਾਂ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲਦਾ ਰਹੇ ।

ਇਸ ਸਬੰਧੀ ਐਸ ਐਮ ਓ ਭੂੰਗਾ, ਡਾਕਟਰ ਜਗਤਾਰ ਸਿੰਘ ਨਾਲ ਜਦੋਂ ਗੱਲ ਕੀਤੀ ਤੇ ਉਹਨਾਂ ਕਿਹਾ ਕਿ ਇਹ ਆਯੁਸ਼ਮਨ ਕੇਂਦਰਾਂ ਵਾਲੇ ਆਨਲਾਈਨ ਅਪਲਾਈ ਕਰਕੇ ਦਵਾਈਆਂ ਸਾਡੇ ਕੋਲ ਪਈਆਂ ਹੋਈਆਂ ਹਨ ਇਹ ਕਦੇ ਵੀ ਇਹ ਲਿਜਾ ਸਕਦੇ ਹਨ। ਸਰਕਾਰ ਦੇ ਹੁਕਮ ਹਨ ਕਿ ਆਨਲਾਈਨ ਅਪਲਾਈ ਕਰਨ ਤੋਂ ਬਿਨਾਂ ਕਿਸੇ ਨੂੰ ਦਵਾਈ ਨਹੀਂ ਦਿੱਤੀ ਜਾਵੇਗੀ ।

ਪਰ ਜਦੋਂ ਪੀ ਐਚ ਓ ਐਸੋਸੀਏਸ਼ਨ ਪੰਜਾਬ ਦੀ ਯੂਨੀਅਨ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਨਲਾਈਨ ਅਪਲਾਈ ਕਰਨਾ ਸਾਡਾ ਕੰਮ ਨਹੀਂ ਇਹ ਫਾਰਮਾਸਿਸਟਾਂ ਦਾ ਕੰਮ ਹੈ। ਇਹ ਸਾਡੇ ਤੇ ਵਾਧੂ ਕੰਮ ਲਿਆ ਜਾ ਰਿਹਾ ਹੈ । ਇਸ ਕਰਕੇ ਅਸੀਂ ਇਹ ਕੰਮ ਨਹੀਂ ਕਰਨਾ। ਲੋਕਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲ ਤੁਰੰਤ ਧਿਆਨ ਦੇਵੋ ਤਾਂ ਕਿ ਲੋਕ ਸਹੀ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।