Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing KMS ਕਾਲਜ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 8 ਜੂਨ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕੇ.ਐਮ.ਐਸ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਵਿਸ਼ਵ ਵਾਤਾਵਰਨ ਦਿਵਸ ਬਾਰੇ ਜਾਣਕਾਰੀ ਦਿੱਤੀ। ਉਹਨਾ ਵਿਦਿਆਰਥੀਆਂ ਨੂੰ ਦੱਸਿਆ ਕਿ ਗਲੋਬਲ ਵਰਮਿੰਗ ਦੇ ਕਾਰਨ ਵੱਧ ਰਹੀ ਗਰਮੀ ਦਾ ਮੁੱਖ ਕਾਰਨ ਪ੍ਰਦੂਸ਼ਣ ਅਤੇ ਰੁੱਖਾਂ ਦੀ ਕਟਾਈ ਹੈ। ਸਾਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਉਹਨਾ ਹਰ ਇਕ ਵਿਦਿਆਰਥੀ ਨੂੰ ਆਪਣੇ ਘਰ ਜਾ ਪਿੰਡ ਵਿੱਚ ਇੱਕ ਪੌਦਾ ਲਗਾ ਕੇ ਅਤੇ ਉਸਦੀ ਦੇਖਭਾਲ ਕਰਕੇ ਵਾਤਾਵਰਨ ਨੂੰ ਬਚਾਉਣ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਲੋਕਾ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ।
error: copy content is like crime its probhihated