Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨਹਿਰ ‘ਚ  ਨਹਾਉਣ ਗਏ 24 ਸਾਲਾ ਨੌਜਵਾਨ ਦੀ ਡੁੱਬਣ ਨਾਲ ਮੌ+ਤ

ਨਹਿਰ ‘ਚ ਨਹਾਉਣ ਗਏ 24 ਸਾਲਾ ਨੌਜਵਾਨ ਦੀ ਡੁੱਬਣ ਨਾਲ ਮੌ+ਤ

ਹਾਜੀਪੁਰ / ਦਸੂਹਾ (ਚੌਧਰੀ) 

: ਮੁਕੇਰੀਆਂ ਹਾਈਡਲ ਪ੍ਰੋਜੈਕਟ ਦੇ ਨੇੜਲੇ ਬਰਿਜ ਨੰਬਰ 8880 (ਜੋ ਲੋਕਾਂ ਵਿਚ “ਜੰਨਤ ਨਾਮ” ਦੇ ਤੌਰ ‘ਤੇ ਜਾਣਿਆ ਜਾਂਦਾ ਹੈ) ਵਿੱਚ ਸ਼ਨੀਵਾਰ ਦੁਪਹਿਰ ਕਰੀਬ ਤਿੰਨ ਵਜੇ ਇਕ ਹੋਰ ਜ਼ਿੰਦਗੀ ਪਾਣੀ ਦੀ ਭੇਂਟ ਚੜ੍ਹ ਗਈ। ਰੋਹਿਤ ਕੁਮਾਰ ਉਰਫ ਰਵੀ (24) ਪੁੱਤਰ ਹਰਦਿਆਲ ਸਿੰਘ, ਵਾਸੀ ਪਿੰਡ ਕਰਾੜੀ (ਬਹਿ ਜੋਗਨ), ਥਾਣਾ ਤਲਵਾੜਾ, ਆਪਣੇ ਦੋਸਤਾਂ ਨਾਲ ਇਲਾਕੇ ਦੀ ਮਸ਼ਹੂਰ ਨਹਿਰ ਵਿੱਚ ਨਹਾਉਣ ਗਿਆ ਸੀ। ਪਾਣੀ ਦਾ ਵਾਧੂ ਬਹਾਅ ਤੇਜ਼ ਹੋਣ ਕਰਕੇ ਉਹ ਕਾਬੂ ਨਾ ਰੱਖ ਸਕਿਆ ਤੇ ਡੁੱਬ ਗਿਆ। ਕਾਫ਼ੀ ਕੋਸ਼ਿਸ਼ਾਂ ਮਗਰੋਂ ਵੀ ਉਸਨੂੰ ਬਚਾਇਆ ਨਾ ਜਾ ਸਕਿਆ।

ਐਤਵਾਰ ਸਵੇਰੇ  ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਰੈਸਕਿਊ ਟੀਮ ਨੇ ਲੰਬੀ ਖੋਜ ਤੋਂ ਬਾਅਦ ਉਸਦੀ ਲਾਸ਼ ਨੂੰ ਬਾਹਰ ਕੱਢ ਕੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ । ਥਾਣਾ ਤਲਵਾੜਾ ਦੇ ਅਧੀਨ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਕਾਨੂੰਨੀ ਕਾਰਵਾਈ ਕਰ ਰਹੇ ਹਨ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਭਾਰੀ ਰੋਸ ਪ੍ਰਗਟਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਸਾਲ ਇਸ ਨਹਿਰ ਵਿੱਚ ਕਈ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ, ਪਰ ਨਾਹ ਕੋਈ ਚੋਕਸੀ, ਨਾਹ ਕੋਈ ਚੇਤਾਵਨੀ ਬੋਰਡ ਅਤੇ ਨਾਹ ਹੀ ਰੋਕਥਾਮ ਲਈ ਠੋਸ ਕਦਮ ਚੁੱਕੇ ਗਏ ਹਨ।ਪਿੰਡ ਵਾਸੀਆਂ ਨੇ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਕਿ ਇਸ ਸਥਾਨ ‘ਤੇ ਤੁਰੰਤ ਚੌਕੀਦਾਰੀ, ਚੇਤਾਵਨੀ ਸਾਇਨ ਬੋਰਡ ਅਤੇ ਸੁਰੱਖਿਆ ਪ੍ਰਬੰਧ ਲਗਾਉਣ ਦੀ ਮੰਗ ਕੀਤੀ ਹੈ, ਤਾਂ ਜੋ ਹੋਰ ਕਿਸੇ ਮਾਂ ਦੀ ਗੋਦ ਸੁੰਞੀ ਨਾ ਹੋਵੇ।

ਫੋਟੋ ਕੈਪਸ਼ਨ : ਮ੍ਰਿਤਕ ਰੋਹਿਤ ਕੁਮਾਰ ਦੀ ਪੁਰਾਣੀ ਫੋਟੋ, ਰੈਸਕਿਊ ਟੀਮ ਨਹਿਰ ਵਿੱਚ ਮ੍ਰਿਤਕ ਨੂੰ ਲੱਭਦੇ ਹੋਏ, ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਦੇ ਹੋਏ ਰੈਸਕਿਊ ਟੀਮ ।