Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

ਹੁਸ਼ਿਆਰਪੁਰ 16 ਜੂਨ (ਚੌਧਰੀ) 

–ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

–ਜ਼ਿਲ੍ਹਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ

: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ 2025 ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 6.30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2025 ਨੂੰ ਸਵੇਰੇ 6.30 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ, ਸਾਊਂਡ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਐਸ. ਡੀ. ਐਮ ਹੁਸ਼ਿਆਰਪੁਰ  ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਪਰਮਪ੍ਰੀਤ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਦੀ ਯੋਗਸ਼ਾਲਾ ਮਾਧਵੀ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਫੋਟੋ ਕੈਪਸ਼ਨ : ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ। ਨਾਲ ਹਨ ਐਸ. ਡੀ. ਐਮ ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਪਰਮਪ੍ਰੀਤ ਸਿੰਘ ਤੇ ਹੋਰ।