Prime Punjab Times

Latest news
ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ *ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨੀਪੀਐਸ ਮੁਲਾਜ਼ਮ*
ADVERTISEMENT
You are currently viewing 1 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਕਾਬੂ 

1 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਕਾਬੂ 

ਫ਼ਤਿਹਗੜ੍ਹ ਚੂੜੀਆਂ/ਬਟਾਲਾ,20 ਜੂਨ (ਅਵਿਨਾਸ਼ ਸ਼ਰਮਾ )

: ਇਕ ਕਿਲੋ ਅਫੀਮ ਅਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਥਾਣਾ ਫ਼ਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਡੀ.ਐੱਸ.ਪੀ ਵਿਪਨ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾਨਿਰਦੇਸ਼ਾਂ ‘ਤੇ ਚੱਲਦਿਆਂ ਐੱਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮੌਜੂਦ ਸਨ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਅੰਗਰੇਜ ਸਿੰਘ ਪੁੱਤਰ ਕੁੰਨਣ ਸਿੰਘ ਅਤੇ ਪ੍ਰਭਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਆਨ ਪਿੰਡ ਸੰਤੂਨੰਗਲ, ਥਾਣਾ ਝੰਡੇਰ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਆਪਣੇ ਬਿਨ੍ਹਾਂ ਨੰਬਰੀ ਗਰੇਅ ਰੰਗ ਦੇ ਪੈਸ਼ਨ ਪ੍ਰੋਅ ਮੋਟਰਸਾਈਕਲ ’ਤੇ ਸਵਾਰ ਹੋ ਕੇ ਅਫੀਮ ਵੇਚਣ ਲਈ ਰਮਦਾਸ ਸਾਈਡ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਹਨ, ਜੇਕਰ ਫਤਿਹਗੜ੍ਹ ਚੂੜੀਆਂ ਤੋਂ ਰਮਦਾਸ ਰੋਡ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਅਫੀਮ ਸਮੇਤ ਇਹ ਵਿਅਕਤੀ ਕਾਬੂ ਆ ਸਕਦੇ ਹਨ।

ਡੀ.ਐੱਸ.ਪੀ ਨੇ ਅੱਗੇ ਦੱਸਿਆ ਕਿ ਇਸਦੇ ਤੁਰੰਤ ਬਾਅਦ ਐੱਸ.ਆਈ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰਮਦਾਸ ਰੋਡ ’ਤੇ ਨਾਕਾਬੰਦੀ ਕੀਤੀ ਅਤੇ ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਵਿਅਕਤੀਆਂ ਨੂੰ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵੇਂ ਵਿਅਕਤੀ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਨੂੰ ਮੋੜਨ ਲੱਗੇ, ਜਿੰਨ੍ਹਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ,ਜਿਸ ’ਤੇ ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਅੰਗਰੇਜ ਸਿੰਘ ਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਪ੍ਰਭਦੀਪ ਸਿੰਘ ਦੱਸਿਆ।

ਡੀ.ਐੱਸ.ਪੀ ਅਨੁਸਾਰ ਇਸਦੇ ਬਾਅਦ ਪੁਲਿਸ ਪਾਰਟੀ ਵੱਲੋਂ ਪ੍ਰਭਦੀਪ ਸਿੰਘ ਦੇ ਹੱਥ ਵਿਚ ਫੜ੍ਹੇ ਲਿਫਾਫੇ ਦੀ ਤਲਾਸ਼ੀ ਲੈਣ ’ਤੇ 1 ਕਿਲੋ ਅਫੀਮ ਬਰਾਮਦ ਹੋਈ, ਜਦਕਿ ਅੰਗਰੇਜ ਸਿੰਘ ਕੋਲੋਂ ਤਲਾਸ਼ੀ ਦੌਰਾਨ 2000 ਰੁਪਏ ਡਰੱਗ ਮਨੀ ਮਿਲੀ।

ਉਨ੍ਹਾਂ ਨੇੇ ਅੱਗੇ ਦੱਸਿਆ ਕਿ ਇਸਦੇ ਬਾਅਦ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫ਼ਤਿਹਗੜ੍ਹ ਚੂੜੀਆਂ ਵਿਖੇ ਲਿਆਂਦਾ ਗਿਆ, ਜਿਥੇ ਇਨ੍ਹਾਂ ਦੋਵਾਂ ਖ਼ਿਲਾਫ਼ ਐੱਨ.ਡੀ. ਪੀ.ਐੱਸ ਐਕਟ ਤਹਿਤ ਦਰਜ ਕਰ ਦਿੱਤਾ ਗਿਆ ਹੈ ਅਤੇ ਮੋਟਰਸਾਈਕਲ ਵੀ ਬਰਾਮਦ ਕਰਕੇ ਕਬਜ਼ੇ ਵਿਚ ਲੈ ਲਿਆ ਹੈ।

error: copy content is like crime its probhihated