Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਲੋੜਵੰਦਾਂ ਦੀ ਮੱਦਦ ਲਈ ਉੱਦਮ,ਆਰ.ਆਰ.ਆਰ. ਸੈਂਟਰ ਨੇ ਵੰਡਿਆ ਸਮਾਨ

ਲੋੜਵੰਦਾਂ ਦੀ ਮੱਦਦ ਲਈ ਉੱਦਮ,ਆਰ.ਆਰ.ਆਰ. ਸੈਂਟਰ ਨੇ ਵੰਡਿਆ ਸਮਾਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਆਰ.ਆਰ.ਆਰ. ਸੈਂਟਰ ਵੱਲੋਂ ਸਮਾਜਿਕ ਸੇਵਾ ਦੀ ਉੱਤਮ ਮਿਸਾਲ ਪੇਸ਼ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਸਲਮ ਇਲਾਕਿਆਂ ਵਿੱਚ ਵੱਸਦੇ ਪਰਿਵਾਰਾਂ ਨੂੰ ਵਰਤੋਂ ਯੋਗ ਵਸਤਾਂ ਮੁਹੱਈਆ ਕਰਵਾਈਆਂ।

ਇਨ੍ਹਾਂ ਵਸਤਾਂ ਵਿੱਚ ਪੁਰਾਣੇ ਪਰ ਸਾਫ-ਸੁਥਰੇ ਕੱਪੜੇ, ਕਿਤਾਬਾਂ, ਖਿਡੌਣੇ, ਬਰਤਨ ਅਤੇ ਹੋਰ ਘਰੇਲੂ ਸਮਾਨ ਸ਼ਾਮਲ ਸੀ। ਇਹ ਗਤਿਵਿਧੀ “ਰੀਡਿਊਸ, ਰਿਊਜ਼ ਅਤੇ ਰਿਸਾਈਕਲ” ਦੇ ਮੂਲ ਸਿਧਾਂਤਾਂ ‘ਤੇ ਆਧਾਰਤ ਸੀ, ਜਿਸਦਾ ਮਕਸਦ ਨਾ ਸਿਰਫ਼ ਸਮਾਜਿਕ ਸਹਿਯੋਗ ਕਰਨਾ ਸੀ, ਸਗੋਂ ਵਿਦਿਆਰਥੀਆਂ ਵਿੱਚ ਟਕਸਾਲੀ ਜ਼ਿੰਮੇਵਾਰੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਵੀ ਪੈਦਾ ਕਰਨੀ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਰ.ਆਰ.ਆਰ. ਸੈਂਟਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਗਤਿਵਿਧੀਆਂ ਨੌਜਵਾਨਾਂ ਵਿੱਚ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ ਹਨ। ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਵੀ ਅਜਿਹੀਆਂ ਸਮਾਜਿਕ ਗਤੀਵਿਧੀਆਂ ਨੂੰ ਅੱਗੇ ਲੈ ਕੇ ਜਾਣਗੇ। ਇਸ ਮੌਕੇ ਆਰ.ਆਰ. ਆਰ. ਸੈਂਟਰ ਦੇ ਕੋਆਰਡੀਨੇਟਰ ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਅਤੇ ਸ਼੍ਰੀ ਸੁਖਵਿੰਦਰ ਕੁਮਾਰ ਹਾਜ਼ਰ ਸਨ।

 

error: copy content is like crime its probhihated