Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡੀ.ਸੀ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡੀ.ਸੀ

ਹੁਸ਼ਿਆਰਪੁਰ 26 ਜੂਨ (ਚੌਧਰੀ)

: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਵਿਚ 3 ਤੋਂ  6 ਸਾਲ ਦੇ ਬੱਚਿਆਂ ਲਈ ਈ.ਸੀ.ਈ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ। ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਹੁਸ਼ਿਆਰਪੁਰ ਜਾਂ ਸਬੰਧਤ ਸੀ.ਡੀ.ਪੀ.ਓ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ, ਤਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਹੁਸ਼ਿਆਰਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੇ ਸਾਰੇ ਪ੍ਰਾਈਵੇਟ ਸਕੂਲ /ਸੰਸਥਾਵਾਂ /ਪਲੇਅ -ਵੇਅ ਸਕੂਲਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਦੀਆਂ ਪਾਲਿਸੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ।