Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ 11 ਕਰੋੜ 67 ਹਜ਼ਾਰ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ 11 ਕਰੋੜ 67 ਹਜ਼ਾਰ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਟਾਂਡਾ / ਦਸੂਹਾ (ਚੌਧਰੀ) 

:  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਐਸਪੀ ਮੇਜਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟਾਂਡਾ ਖੇਤਰ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਸਖ਼ਤ ਕਾਰਵਾਈ ਤਹਿਤ ਲਾਗੂ ਕੀਤੀ ਗਈ ਹੈ। ਅੱਜ ਸਵੇਰੇ ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਨਸ਼ਿਆਂ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਭਰਾਵਾਂ ਚੰਨਦੀਪ ਸਿੰਘ ਅਤੇ ਰਾਜਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਵਾਰਡ ਨੰਬਰ 8 ਮਿਆਣੀ ਰੋਡ ਟਾਂਡਾ ਦੀ 11 ਕਰੋੜ 67 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਅਤੇ ਸਮਰੱਥ ਅਥਾਰਟੀ ਨਵੀਂ ਦਿੱਲੀ ਵੱਲੋਂ 68 ਐਫ ਤਹਿਤ ਕਥਿਤ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮੌਕੇ ਡੀਐਸਪੀ ਬਾਜਵਾ ਨੇ ਦੱਸਿਆ ਕਿ ਸਾਲ 2024 ਵਿੱਚ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 3 ਵੱਖ-ਵੱਖ ਮਾਮਲੇ ਦਰਜ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਜਿਸ ਤੋਂ ਬਾਅਦ 68-ਐਫ ਤਹਿਤ ਜਾਇਦਾਦ ਜ਼ਬਤ ਕਰਨ ਲਈ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਨੂੰ ਭੇਜੇ ਗਏ ਸਨ। ਪ੍ਰਵਾਨਗੀ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਡੀਐਸਪੀ ਟਾਂਡਾ ਬਾਜਵਾ ਨੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਤਾੜਨਾ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਗੈਰ-ਕਾਨੂੰਨੀ ਕਾਰੋਬਾਰ ਛੱਡ ਕੇ ਮੁੱਖ ਧਾਰਾ ਵਿੱਚ ਆਉਣ ਲਈ ਕਿਹਾ।

error: copy content is like crime its probhihated