Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ‘ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ* 

ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ‘ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ* 

ਗੜ੍ਹਸ਼ੰਕਰ/ ਹੁਸ਼ਿਆਰਪੁਰ 28 ਜੂਨ (ਪ੍ਰਾਈਮ ਪੰਜਾਬ ਟਾਈਮਜ਼) 
ਹਲਕੇ ਦੇ ਲੋਕਾਂ ਨੇ ਕੀਤਾ ਭਰਵਾਂ ਸਵਾਗਤ
: ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਦੇ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ  ਗੁਰਪ੍ਰੀਤ ਕੌਰ ਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਹਲਕੇ ਦੇ ਲੋਕਾਂ ਨੇ ਇਨ੍ਹਾਂ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਬਲਦੀਪ ਸਿੰਘ ਨੇ ਲੰਮੇ ਸਮੇਂ ਤੋਂ ਪਾਰਟੀ ਦੇ ਵਰਕਰ ਵਜੋਂ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਦੇ ਲੋਕ ਹਿੱਤ ਦੇ ਕੰਮਾਂ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮ ਵਰਕਰ ਤੋਂ ਚੇਅਰਮੈਨ ਤੱਕ ਦਾ ਸਫਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੀ ਸੰਭਵ ਹੋਇਆ ਹੈ, ਕਿਉਂਕਿ ਇਹ ਸਰਕਾਰ ਸਿਰਫ ਆਮ ਲੋਕਾਂ ਦੀ ਹੈ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਸੱਚੇ ਦਿਲੋਂ ਕਸਮ ਖਾਂਦੀ ਹੈ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਆਮ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ ਅਤੇ ਪੰਜਾਬ ਦੇ ਵਿਕਾਸ ਲਈ ਨਿਰੰਤਰ ਵਚਨਬੱਧ ਹੈ।
ਇਸ ਸਮਾਗਮ ਵਿਚ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ,ਓ.ਐਸ.ਡੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂ, ਪੰਚ-ਸਰਪੰਚ ਅਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਰਹੀਆਂ। ਹਲਕੇ ਦੇ ਲੋਕਾਂ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਖੁਸ਼ੀ ਜਤਾਈ।
error: copy content is like crime its probhihated