ਗੜਦੀਵਾਲਾ 28 ਜੂਨ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ
ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਆਰ.ਆਰ.ਆਰ. (Reduce, Reuse, Recycle) ਸੈਂਟਰ ਵੱਲੋਂ ਸਮਾਜਿਕ ਸੇਵਾ ਦੇ ਤਹਿਤ ਗੜ੍ਹਦੀਵਾਲਾ ਨੇੜਲੇ ਪਿੰਡ ਝੰਬੋਵਾਲ ਵਿੱਚ ਝੁੱਗੀ-ਝੌਂਪੜੀ ਖੇਤਰਾਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਘਰੇਲੂ ਸਮਾਨ ਜਿਵੇਂ ਕੱਪੜੇ, ਬਰਤਨ, ਖਿਡੌਣੇ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਪੂਰ ਯੋਗਦਾਨ ਪਾਇਆ।
ਇਸ ਮੌਕੇ ਕਾਲਜ ਦੇ ਪ੍ਰਿੰਸਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਵੀ ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ ਹਰੇਕ ਵਿਅਕਤੀ ਨੂੰ ਸਮਾਜ ਵੱਲ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਦੌਰਾਨ ਆਰ. ਆਰ. ਆਰ. ਦੇ ਕੋਆਰਡੀਨੇਟਰ ਮੈਡਮ ਗੁਰਪ੍ਰੀਤ, ਮੈਡਮ ਸੀਮਾ ਅਤੇ ਸ੍ਰੀ ਸੁਖਵਿੰਦਰ ਕੁਮਾਰ ਵੀ ਹਾਜ਼ਰ ਰਹੇ।








