Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਜੇ.ਪੀ.ਐੱਮ.ਓ ਦੀ ਦੇਸ਼ ਵਿਆਪੀ ਹੜਤਾਲ 9 ਜੁਲਾਈ ਨੂੰ : ਆਗੂ ਉਮੇਸ਼,ਪ੍ਰਿੰਸ ਪਲਿਆਲ ਗੜਦੀਵਾਲਾ

ਜੇ.ਪੀ.ਐੱਮ.ਓ ਦੀ ਦੇਸ਼ ਵਿਆਪੀ ਹੜਤਾਲ 9 ਜੁਲਾਈ ਨੂੰ : ਆਗੂ ਉਮੇਸ਼,ਪ੍ਰਿੰਸ ਪਲਿਆਲ ਗੜਦੀਵਾਲਾ

ਗੜ੍ਹਦੀਵਾਲਾ 7 ਜੁਲਾਈ (ਚੌਧਰੀ) 

: ਜੇ.ਪੀ.ਐੱਮ.ਓ ਬਲਾਕ ਦੀ 09 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਸਬੰਧੀ ਇੱਕ ਅਹਿਮ ਮੀਟਿੰਗ ਪ .ਸ .ਸ .ਫ ਦੇ ਪ੍ਰਧਾਨ ਸ਼ਾਂਤੀ ਸਰੂਪ, ਗੌਰਮਿੰਟ ਟੀਚਰ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜ੍ਹਦੀਵਾਲ ਅਤੇ ਬਲਾਕ ਪ੍ਰਧਾਨ ਉਮੇਸ਼ ਕੁਮਾਰ ਅਤੇ ਪੈਨਸ਼ਨਰ ਆਗੂ ਦਲਵੀਰ ਭੁੱਲਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਧਾਰਮਿਕ ਉਨਮਾਤ, ਘੱਟ ਗਿਣਤੀਆਂ ਨਾਲ ਪੱਖਪਾਤ, ਸਿੱਖਿਆ ਨੀਤੀ ਦਾ ਭਗਵਾਂਕਰਨ ਅਤੇ ਸੰਵਿਧਾਨ ਨਾਲ ਛੇੜਛਾੜ ਕਰਕੇ ਦੇਸ਼ ਦੀ ਗੰਗਾ-ਯਮੁਨਾ ਤਹਿਜੀਬ ਨੂੰ ਭੰਗ ਕਰਕੇ ਦੇਸ਼ ਵਿਚ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ।ਇਸਨੂੰ ਦੇਸ਼ ਦੇ ਅਮਨ ਪਸੰਦ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ ।ਉਪਰੋਕਤ ਆਗੂਆਂ ਨੇ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਸਮਾਨਅੰਤਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਮਜਦੂਰਾਂ ਅਤੇ ਆਮ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਣ ਕਰ ਰਹੀ ਹੈ।ਪੁਰਾਣੀ ਪੈਨਸ਼ਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਡੀ.ਏ-ਪੇਅ ਕਮਿਸ਼ਨ ਦੇ ਬਕਾਏ, ਕੱਟੇ 37 ਭੱਤੇ ਬਹਾਲ ਕਰਨ ਅਤੇ ਹੋਰ ਕਈ ਹੱਕੀ ਅਤੇ ਜਾਇਜ ਮੰਗਾਂ ਨੂੰ ਹੱਲ ਨਹੀਂ ਕਰ ਰਹੀ ਹੈ।ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਫੈਸਲੇ ਲੈਣ ਵਾਲੀਆਂ ਸਰਕਾਰਾਂ ਬਹੁਤਾ ਲੰਮਾ ਸਮਾਂ ਲੋਕਾਂ ਦੇ ਸੰਘਰਸ਼ ਸਾਹਮਣੇ ਟਿਕ ਨਹੀਂ ਸਕਦੀਆਂ।ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੁਲਾਜ਼ਮ, ਪੈਨਸ਼ਨਰ ਅਤੇ ਆਮ ਲੋਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।ਆਗੂਆਂ ਨੇ ਕਿਹਾ ਕਿ ਇਸ 09 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਸਫਲ ਕੀਤਾ ਜਾਵੇਗਾ। ਉਹਨਾਂ ਸਾਰੇ ਮੁਲਾਜ਼ਮਾ ਨੂੰ 11:30 ਵਜੇ ਪਾਂਡਵ ਤਲਾਬ ਦਸੂਹਾ ਵਿਖੇ ਪਹੁੰਚਣ ਦੀ ਅਪੀਲ ਕੀਤੀ।