Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 7 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਇਸ ਨਤੀਜੇ ਤੋਂ ਸਾਬਿਤ ਕਰ ਦਿੱਤਾ ਕਿ ਕੇ.ਐਮ.ਐਸ ਕਾਲਜ ਵਿਖੇ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਦੇ ਨਾਲ ਨਾਲ ਚੰਗੀ ਪੜ੍ਹਾਈ ਵੀ ਦਿੱਤੀ ਜਾਂਦੀ ਹੈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕਾਲਜ ਦੀ ਮੈਰਿਟ ਸੂਚੀ ਵਿੱਚ ਅਤੇ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਵਿੱਚ ਅਕਾਸ਼ ਭਾਟੀਆ ਸਪੁੱਤਰ ਹਰਮੇਸ਼ ਕੁਮਾਰ (ਐਸ.ਜੀ.ਪੀ.ਏ 9.44) ਨੇ ਪਹਿਲਾ ਸਥਾਨ, ਆਂਚਲ ਸਪੁੱਤਰੀ ਸਤੀਸ਼ ਕੁਮਾਰ (ਐਸ.ਜੀ.ਪੀ.ਏ 9.44) ਨੇ ਪਹਿਲਾ ਸਥਾਨ, ਬਲਜੀਤ ਕੌਰ ਸਪੁੱਤਰੀ ਪਰਮਜੀਤ ਲਾਲ (ਐਸ.ਜੀ.ਪੀ.ਏ 9.44) ਨੇ ਪਹਿਲਾ ਸਥਾਨ ਅਤੇ ਪਲਕ ਭਾਟੀਆ ਸਪੁੱਤਰੀ ਰਾਮਜੀਤ ਸਿੰਘ (ਐਸ.ਜੀ.ਪੀ.ਏ 9.44) ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਸ਼ਿਵਾਨੀ ਸਪੁੱਤਰੀ ਮੁਖਤਿਆਰ ਸਿੰਘ (ਐਸ.ਜੀ.ਪੀ.ਏ 9.40) ਨੇ ਦੂਸਰਾ ਸਥਾਨ ਅਤੇ ਅਮਨਜੀਤ ਕੌਰ ਸਪੁੱਤਰੀ ਬਲਕਾਰ ਸਿੰਘ (ਐਸ.ਜੀ.ਪੀ.ਏ 9.28) ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪਲੇਸਮੇਂਟ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਈ ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਉਹਨਾਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅੱਪਡੇਟਡ ਬੀ.ਸੀ.ਏ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਅੱਪਡੇਟਡ ਪ੍ਰੋਗਰਾਮ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ ਟੀ ਵਿਭਾਗ ਦੇ ਫੈਕਲਟੀ ਮੈਂਬਰ ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪ੍ਰੀਤੀ, ਪਰਦੀਪ ਕੁਮਾਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।