Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਆ/ਦਰਿਆਵਾਂ ਦੇ ਨੇੜੇ ਜਾਣ ‘ਤੇ ਪਾਬੰਦੀਆਂ –

ਚੋਆ/ਦਰਿਆਵਾਂ ਦੇ ਨੇੜੇ ਜਾਣ ‘ਤੇ ਪਾਬੰਦੀਆਂ –

ਹੁਸ਼ਿਆਰਪੁਰ, 8 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) 

: ਬਰਸਾਤ ਦੇ ਮੌਸਮ ਅਤੇ ਮੌਸਮ ਵਿਭਾਗ ਦੀ ਭਾਰੀ ਬਾਰਿਸ਼ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਅ/ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਦੀ ਉਮੀਦ ਹੈ। ਕਈ ਲੋਕ ਨਦੀਆਂ ਅਤੇ ਚੋਆਂ ਵਿਚ ਨਹਾਉਣ, ਪਸ਼ੂਆਂ ਨੂੰ ਨਹਾਉਣ ਜਾਂ ਵੀਡੀਓ ਸ਼ੂਟਿੰਗ ਦੇ ਲਈ ਇਕੱਠੇ ਹੁੰਦੇ ਹਨ,  ਜਿਸ ਕਾਰਨ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ।

ਇਸ ਸਥਿਤੀ ਦੀ ਗੰਭੀਰਤਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਚੋਆ/ਦਰਿਆ ਦੇ ਨੇੜੇ ਨਹੀਂ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਚੋਆ/ਦਰਿਆ ਦੇ ਨੇੜੇ ਨਹੀਂ ਲੈ ਕੇ ਜਾਵੇਗਾ। ਸਾਰੇ ਨਾਗਰਿਕਾਂ ਨੂੰ ਆਪਣੇ ਪਾਲਤੂ ਜਾਨਵਰਾਂ ਨੂੰ ਵੀ ਇਨ੍ਹਾਂ ਪਾਣੀ ਦੇ ਸਰੋਤਾਂ ਤੋਂ ਦੂਰ ਰੱਖਣ। ਇਹ ਹੁਕਮ 8 ਸਤੰਬਰ 2025 ਤੱਕ ਲਾਗੂ ਰਹੇਗਾ।