Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

   ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਉਹਨਾਂ ਕਾਲਜ ਦੀ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਕ ਸਪੁੱਤਰੀ ਹਰਬੰਸ ਲਾਲ (ਐਸ.ਜੀ.ਪੀ.ਏ 9.30) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਸਪੁੱਤਰੀ ਮਹਿੰਦਰ ਸਿੰਘ (ਐਸ.ਜੀ.ਪੀ.ਏ 8.96) ਨੇ ਦੂਸਰਾ ਸਥਾਨ, ਪਰਮਵੀਰ ਕੌਰ ਸਪੁੱਤਰੀ ਚੰਦਰਵੀਰ (ਐਸ.ਜੀ.ਪੀ.ਏ 8.96) ਨੇ ਦੂਸਰਾ ਸਥਾਨ ਅਤੇ ਸਿਮਰਨ ਸਪੁੱਤਰੀ ਸੁਖਦੇਵ ਰਾਜ (ਐਸ.ਜੀ.ਪੀ.ਏ 8.96) ਨੇ ਵੀ ਦੂਸਰਾ ਸਥਾਨ ਸਾਂਝਾ ਕੀਤਾ, ਇਹਨਾ ਤੋ ਇਲਾਵਾ ਕੋਮਲ ਸੰਧੂ ਸਪੁੱਤਰੀ ਪ੍ਰਤਾਪ ਸਿੰਘ (ਐਸ.ਜੀ.ਪੀ.ਏ 8.78) ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪਲੇਸਮੇਂਟ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਈ ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ ਟੀ ਵਿਭਾਗ ਦੇ ਫੈਕਲਟੀ ਮੈਂਬਰ ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਪ੍ਰੀਤੀ, ਪਰਦੀਪ ਕੁਮਾਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

error: copy content is like crime its probhihated