Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਨਿੰਦਾਜਨਕ ਟਿੱਪਣੀਆਂ ਨੂੰ ਲੈ ਕੇ ਭਾਜਪਾ ਵੱਲੋਂ ਪੁਤਲਾ ਫੂਕ ਰੋਸ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਨਿੰਦਾਜਨਕ ਟਿੱਪਣੀਆਂ ਨੂੰ ਲੈ ਕੇ ਭਾਜਪਾ ਵੱਲੋਂ ਪੁਤਲਾ ਫੂਕ ਰੋਸ ਮੁਜਾਹਰਾ

ਬਟਾਲਾ, 12 ਜੁਲਾਈ (ਅਵਿਨਾਸ਼ ਸ਼ਰਮਾ)

– ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀਆਂ ਟਿੱਪਣੀਆਂ ਖਿਲਾਫ਼ ਅੱਜ ਭਾਜਪਾ ਜਿਲ੍ਹਾ ਇਕਾਈ ਵੱਲੋਂ ਬਟਾਲਾ ਦੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਰੋਸ ਪ੍ਰਗਟਾਇਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਰਤੀ ਗਈ ਸ਼ਬਦਾਵਲੀ ਸਿਰਫ ਨਿੰਦਨਯੋਗ ਹੀ ਨਹੀਂ, ਸਗੋਂ ਪੰਜਾਬ ਦੀ ਗੰਭੀਰਤਾ ਨੂੰ ਵੀ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ “ਜਿਸ ਪ੍ਰਧਾਨ ਮੰਤਰੀ ਨੇ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਜ਼ਬੂਤੀ ਦਿੱਤੀ, ਉਸ ਵਿਰੁੱਧ ਅਜਿਹੀ ਬੋਲੀ ਚਲਾਉਣੀ ਸਿਰਫ਼ ਥੋਸ ਰਾਜਨੀਤਿਕ ਮੌਲਿਕਤਾ ਦੀ ਘਾਟ ਨੂੰ ਦਰਸਾਉਂਦੀ ਹੈ।”

ਉਨ੍ਹਾਂ ਆਗੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਪੰਜਾਬ ਵਿੱਚ ਕੋਈ ਵੱਡਾ ਵਿਕਾਸਕਾਰੀ ਕੰਮ ਨਹੀਂ ਕਰ ਸਕੀ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਆਰਥਿਕਤਾ, ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ੀ ਨੀਤੀ ਵਿੱਚ ਸਿੱਧੇ ਨਤੀਜੇ ਦਿੱਤੇ ਹਨ। ਇਹੀ ਕਾਰਨ ਹੈ ਕਿ ਅਸੀਂ ਅੱਜ ਲੋਕ ਰੋਸ ਵਜੋਂ ਇਹ ਮੁਜਾਹਰਾ ਕਰ ਰਹੇ ਹਾਂ।

ਰੋਸ ਮੁਜਾਹਰੇ ਦੌਰਾਨ ਭਾਜਪਾ ਆਗੂਆਂ ਨੇ ਭਗਵੰਤ ਮਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਾਮਲੇ ਦੀ ਸੰਸਦ ਵਿੱਚ ਚਰਚਾ ਕਰਨ ਦੀ ਮੰਗ ਕੀਤੀ।

ਇਸ ਮੌਕੇ ਹਾਜ਼ਰ ਸੀਨੀਅਰ ਭਾਜਪਾ ਆਗੂਆਂ ‘ਚ ਸ਼ਾਮਲ ਸਨ:
ਰੋਸਨ ਲਾਲ (ਜਨਰਲ ਸਕੱਤਰ), ਭੂਸ਼ਣ ਬਜਾਜ, ਬਲਵਿੰਦਰ ਮਹਿਤਾ, ਦੀਪਕ ਜੋਸ਼ੀ, ਪੰਕਜ ਸ਼ਰਮਾ, ਅਨਿਲ ਭੱਟੀ, ਹਰਪ੍ਰੀਤ ਸਿੰਘ ਬੇਦੀ, ਜਸਪਾਲ ਸਿੰਘ, ਬਾਲਕਿਸ਼ਨ, ਦੀਪਕ ਕੁਮਾਰ, ਰਾਜੂ ਗੋਂਸਪੁਰੀਆ, ਅਮਿਤਪਾਲ ਸਿੰਘ, ਰਮਨ ਨੰਦਾ, ਵਿਜੇ ਮੱਟੂ, ਗਗਨ ਮਸੀਹ, ਸੂਰਜ ਪ੍ਰਕਾਸ਼, ਸੁਵਿੰਦਰ ਸਿੰਘ ਖਹਿਰਾ, ਸੁਰਿੰਦਰ ਕੁਮਾਰ, ਵਿਜੇ ਭਾਟੀਆ, ਗੁਰਿੰਦਰ ਸਿੰਘ, ਰਕੇਸ਼ ਕੁਮਾਰ ਚੱਠਾ ਆਦਿ।