Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ ਪੁਲਿਸ ਵੱਲੋ NDPS ਐਕਟ ਦੇ ਤਹਿਤ ਅਤੇ ਹਨੀਅਸ ਕੇਸ ਵਿੱਚ 02 ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ ਪੁਲਿਸ ਵੱਲੋ NDPS ਐਕਟ ਦੇ ਤਹਿਤ ਅਤੇ ਹਨੀਅਸ ਕੇਸ ਵਿੱਚ 02 ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਨਵਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਅਰਾਈਆਂ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ 138 ਮਿਤੀ 12-7-25 / 27-61-85 NDPS Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ,ਜਿਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਾਵੇਗਾ।

ਇਸੇ ਤਰਾਂ ਏ ਐਸ ਆਈ ਰਵਿੰਦਰ ਸਿੰਘ ਨੇ ਹੀਨਅਸ ਕੇਸ ਦੇ ਦੋਸ਼ੀ ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਫਦਰਪੁਰ ਗਾਲੋਵਾਲ ਥਾਣਾ ਦਸੂਹਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ ਜੋ ਦੋਸ਼ੀ ਨੇ ਮਿਤੀ 07-07-2025 ਨੂੰ ਪਿੰਡ ਸੰਗਰਾਂ ਅੱਡਾ ਵਿਖੇ ਬੱਸ ਨੰਬਰ PB 07-X-6091 ਨੂੰ ਜਾਣਬੁਝ ਕੇ ਤੇਜ ਰਫਤਾਰੀ ਨਾਲ ਚਲਾ ਕੇ ਬੱਸ ਦੀਆ ਸਵਾਰੀਆਂ ਦੀ ਜਾਨ ਜੋਖਮ ਵਿੱਚ ਪਾ ਕੇ ਐਕਸੀਡੈਂਟ ਕੀਤਾ ਸੀ। ਜਿਸ ਕਰਕੇ 10 ਲੋਕਾਂ ਦੀ ਮੌਤ ਤੇ ਹੋਰ ਕਾਫੀ ਸਵਾਰੀਆਂ ਜਖਮੀ ਹੋਈਆਂ ਸਨ।ਜਿਸ ਤੇ ਮੁਕਦਮਾ ਨੰਬਰ 133 ਮਿਤੀ 7-7-25 भ/प 105,125 (a), 125 (b),324(4) BNS (304,337,338,427IPC)ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਸੀ। ਜਿਸਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।