Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋਂ ਸਾਵਣ ਮਹੀਨੇ ਨੂੰ ਮਨਾਉਂਦੇ ਹੋਏ ਕਵੀ ਸੰਮੇਲਨ ਕਰਵਾਇਆ – ਚੌਧਰੀ ਕੁਮਾਰ ਸੈਣੀ 

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋਂ ਸਾਵਣ ਮਹੀਨੇ ਨੂੰ ਮਨਾਉਂਦੇ ਹੋਏ ਕਵੀ ਸੰਮੇਲਨ ਕਰਵਾਇਆ – ਚੌਧਰੀ ਕੁਮਾਰ ਸੈਣੀ 

ਦਸੂਹਾ (ਚੌਧਰੀ) 
: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸੱਕਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਸਾਵਣ ਮਹੀਨੇ ਨੂੰ ਮਨਾਉਂਦੇ ਹੋਏ ਇਹ ਮੀਟਿੰਗ ਰੱਖੀ ਗਈ ਸੀ, ਜਿਸ ਵਿੱਚ ਸਾਵਣ ਮਹੀਨੇ ਦੇ ਉਪਲਕਸ਼ ਵਿੱਚ ਕਵੀ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਤੇ ਸੀਨੀਅਰ ਸਿਟੀਜ਼ਨਜ਼ ਮੈਂਬਰ ਡਾ. ਦਿਲਬਾਗ ਸਿੰਘ ਹੁੰਦਲ, ਜਗਮੋਹਨ ਸ਼ਰਮਾ ਅਤੇ ਰਮੇਸ਼ ਸ਼ਰਮਾ ਨੇ ਸਾਵਣ ਦੇ ਸਬੰਧ ਵਿੱਚ ਆਪਣੀ ਰਚਨਾਤਮਕਤਾ ਰਾਹੀਂ ਸਾਰੇ ਮੈਂਬਰਾਂ ਨੂੰ ਮਨਮੋਹ ਲਿਆ। ਇਹਨਾ ਸੀਨੀਅਰ ਸਿਟੀਜਨ ਮੈਂਬਰਾਂ ਨੇ ਸੰਮੇਲਨ ਵਿੱਚ ਸਾਵਣ, ਪ੍ਰੇਮ, ਪ੍ਰਕਿਰਤੀ, ਬੁਜ਼ੁਰਗਾਂ ਦੇ ਤਜਰਬਿਆਂ ਅਤੇ ਰੁਹਾਨੀਤਾ ਤੇ ਆਧਾਰਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਸਾਰੇ ਸੀਨੀਅਰ ਸਿਟੀਜਨ ਮੈਂਬਰਾਂ ਵੱਲੋਂ ਵੱਧ ਰਹੇ ਪ੍ਰਦੂਸ਼ਣ ਅਤੇ ਵੱਧ ਰਹੀ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਭ ਨੂੰ ਵਾਤਾਵਰਨ ਬਚਾਉਣ ਵਿੱਚ ਆਪਣਾ ਯੋਗਦਾਨ ਵੱਧ ਤੋਂ ਵੱਧ ਪੌਦੇ ਲਗਾ ਕੇ ਪਾਉਣ ਦੀ ਅਪੀਲ ਕੀਤੀ। ਉਹਨਾ ਇਲਾਕੇ ਦੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸਾਰੇ ਸੀਨੀਅਰ ਸਿਟੀਜਨ ਮੈਂਬਰਾਂ ਵੱਲੋਂ ਸਾਵਣ ਮਹੀਨੇ ਨੂੰ ਮਨਾਉਂਦੇ ਹੋਏ ਖੀਰ, ਮਾਹਲ ਪੂੜੇ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਸੀ, ਜਿਸ ਦਾ ਆਨੰਦ ਸਾਰੇ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਨੇ ਮਾਣਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖਸ਼ੀਸ਼ ਸਿੰਘ, ਜਗਜੀਤ ਸਿੰਘ ਬਲੱਗਣ, ਜਗਮੋਹਨ ਸ਼ਰਮਾ, ਵਿਨੋਦ ਕੁਮਾਰ ਹੰਸ, ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ, ਬਲਦੇਵ ਸਿੰਘ, ਬਲਕੀਸ਼ ਰਾਜ, ਪ੍ਰੇਮ ਕੁਮਾਰ, ਸੁਰਿੰਦਰ ਨਾਥ, ਸ਼ਾਮ ਨਾਥ ਮਹਿਤਾ, ਹਰਮਿੰਦਰ ਲਾਲ, ਜੋਗਿੰਦਰ ਸਿੰਘ, ਗੁਰਮੁਖ ਸਿੰਘ, ਰਮੇਸ਼ ਸ਼ਰਮਾ, ਇੰਦਰਜੀਤ, ਸ਼ਾਮ ਮੂਰਤੀ,  ਹਰਭਜਨ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ : ਤਸਵੀਰ ਵਿੱਚ ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ, ਕਮਾਂਡੈਂਟ ਬਖਸ਼ੀਸ਼ ਸਿੰਘ, ਸਤੀਸ਼ ਕਾਲੀਆ, ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਬਲਕੀਸ਼ ਰਾਜ ਅਤੇ ਹੋਰ ਸ਼ਖ਼ਸੀਅਤਾਂ।
error: copy content is like crime its probhihated