Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਐਲੀਮੈਂਟਰੀ ਸਕੂਲ ਵਿੱਚ ਚੋਰਾਂ ਵੱਲੋਂ ਚੋਰੀ ਨੂੰ ਦਿੱਤਾ ਗਿਆ ਅੰਜ਼ਾਮ

ਐਲੀਮੈਂਟਰੀ ਸਕੂਲ ਵਿੱਚ ਚੋਰਾਂ ਵੱਲੋਂ ਚੋਰੀ ਨੂੰ ਦਿੱਤਾ ਗਿਆ ਅੰਜ਼ਾਮ

ਦਸੂਹਾ (ਚੌਧਰੀ) 

: ਦਸੂਹਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਚੋਰਾਂ ਵੱਲੋਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਰੋਜਾਨਾ ਦੀ ਤਰ੍ਹਾਂ ਸਕੂਲ ਆਏ ਤਾਂ ਉਹਨਾਂ ਗੇਟ ਦਾ ਤਾਲਾ ਟੁੱਟਾ ਹੋਇਆ ਦੇਖਿਆ। ਜਦੋਂ ਉਹ ਸਕੂਲ ਦੇ ਅੰਦਰ ਗਏ ਤਾਂ ਤਿੰਨ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਕੈਮਰੇ ਟੁੱਟੇ ਹੋਏ ਸਨ ਤੇ ਵਾਈਫਾਈ ਦੀਆਂ ਤਾਰਾਂ ਵੀ ਚੋਰਾਂ ਵੱਲੋਂ ਕੱਟ ਦਿੱਤੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਚੋਰਾਂ ਵੱਲੋਂ ਇਨਵਾਈਟਰ ਚੋਰੀ ਕੀਤਾ ਗਿਆ ਹੈ ਜਿਸ ਦੀ ਕੀਮਤ ਲਗਭਗ 18 ਹਜਾਰ ਰੁਪਏ ਬਣਦੀ ਹੈ ਜਿਸ ਨੂੰ ਆਪਸ ਵਿੱਚ ਪੈਸੇ ਇਕੱਠੇ ਕਰਕੇ ਸਕੂਲ ਵਿੱਚ ਬੱਚਿਆਂ ਦੀ ਸਹੂਲਤ ਲਈ ਲਿਆਂਦਾ ਗਿਆ ਸੀ। ਉਹਨਾਂ ਦੱਸਿਆ ਕਿ ਚੋਰਾਂ ਵੱਲੋਂ ਕਮਰੇ ਵਿੱਚ ਪਈ ਅਲਮਾਰੀ ਦੇ ਤਾਲੇ ਵੀ ਤੋੜੇ ਗਏ ਹਨ। ਉਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਸਬੰਧੀ ਥਾਣਾ ਦਸੂਹਾ ਨੂੰ ਸੂਚਿਤ ਕੀਤਾ ਗਿਆ ਜਿਸ ਨੂੰ ਦੇਖਦਿਆਂ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮੌਕੇ ਦੇ ਪਹੁੰਚੇ ਅਤੇ ਉਹਨਾਂ ਨੇ ਸਾਰੀ ਘਟਨਾ ਦਾ ਜਾਇਜਾ ਲਿਆ। ਇਸ ਮੌਕੇ ਦਲਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਸਕੂਲ ਵਿੱਚ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਇਸ ਘਟਨਾ ਦੀ ਸੂਚਨਾ ਪ੍ਰਾਪਤ ਹੁੰਦਿਆਂ ਹੀ ਪਿੰਡ ਦੇ ਸਰਪੰਚ ਨੇ ਵੀ ਮੌਕਾ ਦੇਖਿਆ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਅਤੇ ਆਂਗਣਵਾੜੀ ਸਟਾਫ ਹਾਜ਼ਰ ਸਨ।