Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਬਟਾਲਾ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ

ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਬਟਾਲਾ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ

ਬਟਾਲਾ, 23 ਜੁਲਾਈ (ਅਵਿਨਾਸ਼ ਸ਼ਰਮਾ)

: ਪੰਜਾਬ ਦੇ ਲੌਕ ਪ੍ਰਿਯ ਅਤੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਮੌਕੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਵਲੋਂ ਆਡੀਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਵਲੋਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਪੌਦਾ ਲਗਾ ਕੇ ਵਾਤਾਵਰਣ ਸੰਰੱਖਣ ਸੰਦੇਸ਼ ਵੀ ਦਿੱਤਾ ਗਿਆ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾ ਕੇ ਵਾਤਾਵਰਣ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਦੇ ਨਾਲ ਹੀ ਹਾਈਵੇਅ ਦੇ ਦੋਵੇਂ ਪਾਸਿਆਂ ਫੁੱਲਾਂ ਵਾਲੇ ਬੂਟੇ ਲਗਾਉਣ ਲਈ ਪਾਇਲਟ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਵਿਚਾਲੇ ਭਾਸ਼ਣ, ਕਵਿਤਾ ਤੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਰਾਜ ਪੱਧਰ ’ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਰਾਸ਼ੀਆਂ ਦੇਣ ਦੀ ਵੀ ਘੋਸ਼ਣਾ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐਸ.ਐਸ.ਪੀ., ਡਾ. ਹਰਜਿੰਦਰ ਸਿੰਘ ਬੇਦੀ, ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ, ਯਸ਼ਪਾਲ ਚੌਹਾਨ, ਡਾ. ਰਵਿੰਦਰ ਸਿੰਘ ਤੇ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਆਖਿਰ ਵਿੱਚ ਪ੍ਰਸਿੱਧ ਸੂਫੀ ਗਾਇਕ ਯਕੂਬ ਵੱਲੋਂ ਸੰਗੀਤਮਈ ਪ੍ਰਸਤੁਤੀ ਦਿੱਤੀ ਗਈ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜਰੂਰੀ ਰੁਝਾਵਿਆਂ ਕਰਕੇ ਹਾਜ਼ਰ ਨਹੀਂ ਹੋ ਸਕੇ, ਪਰ ਉਨ੍ਹਾਂ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਸ਼ਿਵ ਬਟਾਲਵੀ ਦੇ ਜਨਮ ਦਿਨ ਦੀ ਮੁਬਾਰਕਬਾਦ ਭੇਜੀ ਗਈ।