Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼ਿਕਾਇਤ ਮਿਲਣ ਤੇ ਨਸ਼ਾ ਰੋਕਣ ਗਈ ਪੁਲਿਸ,ਚੱਲੀਆਂ ਗੋਲੀਆਂ…

ਸ਼ਿਕਾਇਤ ਮਿਲਣ ਤੇ ਨਸ਼ਾ ਰੋਕਣ ਗਈ ਪੁਲਿਸ,ਚੱਲੀਆਂ ਗੋਲੀਆਂ…

ਦਸੂਹਾ (ਪ੍ਰਾਈਮ ਪੰਜਾਬ ਟਾਈਮਜ਼) 

ਪਿੰਡ ਵਾਸੀ ਤੇ ਪੁਲਿਸ ਮੁਲਾਜ਼ਮ ਗੰਭੀਰ ਜਖਮੀ 

: ਦਸੂਹਾ ਚ ਬੀਤੀ ਰਾਤ ਪਿੰਡ ਬੁਧੋਬਰਕਤ ਵਿੱਚ ਕੁਝ ਲੋਕਾਂ ਨੇ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ।ਜਿਸ ਦੇ ਨਤੀਜੇ ਵਜੋਂ ਪੁਲਿਸ ਨੇ ਸਵੈ-ਰੱਖਿਆ ਵਿੱਚ ਗੋਲੀਬਾਰੀ ਕੀਤੀ,ਜਿਸ ਵਿੱਚ 2 ਲੋਕ ਜ਼ਖਮੀ ਹੋ ਗਏ।

ਦੇਖੋ ਵੀਡੀਓ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਬੀਤੀ ਰਾਤ 112 ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਮਿਲੀ ਸੀ ਕਿ ਪਿੰਡ ਬੁੱਧੋਬਰਕਤ ਵਿੱਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ। ਦਸੂਹਾ ਥਾਣੇ ਦੇ ਐਸਆਈ ਸਰਬਜੀਤ ਸਿੰਘ ਅਤੇ ਐਸਆਈ ਸੁਖਦੇਵ ਦੋਵੇਂ ਪਿੰਡ ਬੁੱਧੋਬਰਕਤ ਪਹੁੰਚੇ ਅਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਦੇ ਘਰ ਗਏ ਅਤੇ ਸਹਿਯੋਗ ਮੰਗਿਆ। ਭੁਪਿੰਦਰ ਸਿੰਘ ਦੀ ਪਤਨੀ ਵੀ ਪਿੰਡ ਦੀ ਮੌਜੂਦਾ ਸਰਪੰਚ ਹੈ। ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੋਰ ਲੋਕ ਵੀ ਇਕੱਠੇ ਹੋ ਗਏ ਅਤੇ ਦੋਵਾਂ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ। ਸਵੈ-ਰੱਖਿਆ ਵਿੱਚ ਪੁਲਿਸ ਨੂੰ ਗੋਲੀਬਾਰੀ ਕਰਨੀ ਪਈ। ਜਿਸ ਵਿੱਚ 2 ਲੋਕ ਜ਼ਖਮੀ ਹੋ ਗਏ। ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਕੁਝ ਲੋਕਾਂ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।