Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਸੇਵਾ ਕੇਂਦਰਾਂ ਵਿਚ ਟਰਾਂਸਪੋਰਟ ਅਤੇ ਰੈਵਨਿਊ ਵਿਭਾਗ ਦੀਆਂ 35 ਸੇਵਾਵਾਂ ਉਪਲਬਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸੇਵਾ ਕੇਂਦਰਾਂ ਵਿਚ ਟਰਾਂਸਪੋਰਟ ਅਤੇ ਰੈਵਨਿਊ ਵਿਭਾਗ ਦੀਆਂ 35 ਸੇਵਾਵਾਂ ਉਪਲਬਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 25 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) 
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਨੂੰ ਹੋਰ ਵੀ ਵਧੀਆ ਅਤੇ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਤਹਿਤ ਹੁਣ ਸੇਵਾ ਕੇਂਦਰਾਂ ਰਾਹੀਂ ਟਰਾਂਸਪੋਰਟ ਵਿਭਾਗ ਦੀਆਂ 30 ਅਤੇ ਮਾਲ ਵਿਭਾਗ (ਰੈਵਨਿਊ ਵਿਭਾਗ) ਨਾਲ ਸਬੰਧਤ 5 ਸੇਵਾਵਾਂ ਜਨਤਕ ਪੱਧਰ ‘ਤੇ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਵਾਸੀਆਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮਾਂ ਲਈ ਆਰ.ਟੀ.ਏ. ਦਫ਼ਤਰ ਦੇ ਚੱਕਰ ਨਹੀਂ ਲਗਾਉਣੇ ਪੈਣਗੇ, ਕਿਉਂਕਿ ਇਹਨਾਂ ਵਿੱਚੋਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ 16 ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਨਾਲ ਸਬੰਧਤ 14 ਸੇਵਾਵਾਂ ਸਿੱਧਾ ਸੇਵਾ ਕੇਂਦਰਾਂ ‘ਚ ਹੀ ਉਪਲਬਧ ਕਰਵਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਮਾਲ ਵਿਭਾਗ ਦੀਆਂ ਜੋ 5 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ, ਉਨ੍ਹਾਂ ਵਿੱਚ ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ ਇੰਤਕਾਲ ਲਈ ਅਰਜ਼ੀ, ਅਦਾਲਤੀ ਹੁਕਮ, ਬੈਂਕ ਗਿਰਵੀ ਜਾਂ ਕਰਜ਼ਾ ਮਾਫੀ ਆਦਿ ਨਾਲ ਸੰਬੰਧਿਤ ਰਪਟਾਂ ਦੇ ਦਰਜ ਲਈ ਅਰਜ਼ੀ, ਫ਼ਰਦ ਵਿੱਚ ਸੋਧ ਲਈ ਅਰਜ਼ੀ ਅਤੇ ਡਿਜੀਟਲ ਹਸਤਾਖਰਤ ਫ਼ਰਦ ਦੀ ਪ੍ਰਾਪਤੀ ਲਈ ਅਰਜ਼ੀ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਨਾਗਰਿਕ ਕਿਸੇ ਕਾਰਨ ਕਰਕੇ ਸੇਵਾ ਕੇਂਦਰ ਨਹੀਂ ਜਾ ਸਕਦਾ, ਤਾਂ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡੋਰਸਟੈਪ ਡਿਲੀਵਰੀ ਸਕੀਮ ਦੇ ਜ਼ਰੀਏ ਇਹ ਸੇਵਾਵਾਂ ਆਪਣੇ ਘਰ ਬੈਠੇ ਵੀ ਪ੍ਰਾਪਤ ਕਰ ਸਕਦਾ ਹੈ। ਇਸ ਲਈ ਨਾਗਰਿਕ ਸਿਰਫ਼ 1076 ਨੰਬਰ ‘ਤੇ ਕਾਲ ਕਰਕੇ ਇਹ ਸੇਵਾ ਆਪਣੇ ਪਤੇ ‘ਤੇ ਮੰਗਵਾ ਸਕਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦੀ ਇਸ ਨਵੀਂ ਸਹੂਲਤ ਦਾ ਵਧੇਰੇ ਤੋਂ ਵਧੇਰੇ ਲਾਭ ਲੈਣ ਅਤੇ ਸਰਕਾਰੀ ਸੇਵਾਵਾਂ ਆਸਾਨ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਹਾਸਲ ਕਰਨ।