Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ ਪੁਲਿਸ ਨੇ DSP ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਦਸੂਹਾ ਅਤੇ ਹੋਰ ਥਾਵਾਂ ਤੇ ਚਲਾਇਆ ਸਰਚ ਅਪ੍ਰੇਸ਼ਨ

ਦਸੂਹਾ ਪੁਲਿਸ ਨੇ DSP ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਦਸੂਹਾ ਅਤੇ ਹੋਰ ਥਾਵਾਂ ਤੇ ਚਲਾਇਆ ਸਰਚ ਅਪ੍ਰੇਸ਼ਨ

ਦਸੂਹਾ 28 ਜੁਲਾਈ (ਚੌਧਰੀ)

: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮਹਿਮ ਸਬੰਧੀ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਦੇ ਨਿਰਦੇਸ਼ਾਂ ਅਨੁਸਾਰ, ਡੀਐਸਪੀ ਬਲਵਿੰਦਰ ਸਿੰਘ ਜੌੜਾ ਅਤੇ ਥਾਣਾ ਮੁੱਖੀ ਰਜਿੰਦਰ ਕੁਮਾਰ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਉੱਤਰੀ ਰੇਲਵੇ ਸਟੇਸ਼ਨ ਦਸੂਹਾ ਵਿਖੇ ਤਲਾਸ਼ੀ ਮੁਹਿੰਮ ਚਲਾਈ ਗਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਤੇ ਥਾਣਾ ਮੁਖੀ ਦਸੂਹਾ ਨੇ ਦੱਸਿਆ ਕਿ ਦਸੂਹਾ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਦੀਆਂ ਝੁੱਗੀਆਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਦਸੂਹਾ ਸਟੇਸ਼ਨ ਤੋਂ ਇਲਾਵਾ ਦਸੂਹਾ ਅਧੀਨ ਉਚੀ ਬੱਸੀ ਰੇਲਵੇ ਸਟੇਸ਼ਨ ਅਤੇ ਬੋਦਲ ਗਰਨਾ ਸਾਹਿਬ ਵਿਖੇ ਵੀ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਤੋਂ ਇਲਾਵਾ ਪ੍ਰਵਾਸੀ ਲੋਕਾਂ ਨੂੰ ਥਾਣਾ ਦਸੂਹਾ ਵਿਖੇ ਆਪਣੇ ਰਿਹਾਇਸ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।ਉਨ੍ਹਾਂ  ਅੱਗੇ ਕਿਹਾ ਕਿ ਦਸੂਹਾ ਥਾਣੇ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਲਾਸ਼ੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਕਰਦਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।