ਦਸੂਹਾ (ਚੌਧਰੀ)
: ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵੱਲੋਂ ਕੇ.ਐਮ.ਐਸ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੇ ਤਹਿਤ ਸੈਮੀਨਾਰ ਕਰਵਾਇਆ। ਇਸ ਮੌਕੇ ਤੇ ਰਵੀਪਾਲ ਦਾਰਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਅਤੇ ਰਵੀ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਧਾਨ ਤੋਸ਼ਾਂਤ ਸੈਣੀ ਵੀ ਮੁੱਖ ਰੂਪ ਵਿੱਚ ਸ਼ਾਮਲ ਹੋਏ। ਇਸ ਮੌਕੇ ਤੇ ਰਵੀਪਾਲ ਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਤ ਅਤੇ ਉਸ ਨਾਲ ਜੁੜੀਆਂ ਸਮਾਜਕ, ਆਰਥਿਕ ਤੇ ਸਿਹਤ ਸੰਬੰਧੀ ਸਮੱਸਿਆਵਾਂ ‘ਤੇ ਗੰਭੀਰ ਰੋਸ਼ਨੀ ਪਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੀ ਦਿਸ਼ਾ ਸਹੀ ਚੁਣਨ, ਮਕਸਦ ਤੈਅ ਕਰਨ ਅਤੇ ਨਕਾਰਾਤਮਕ ਪ੍ਰਭਾਵਾਂ ਤੋਂ ਬਚਣ ਦੀ ਪ੍ਰੇਰਣਾ ਦਿੱਤੀ। ਉਹਨਾਂ ਲੜਕੀਆਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਲੜਕੀਆਂ ਨੂੰ ਭਵਿੱਖ ਵਿੱਚ ਵਿਆਹ ਤੋਂ ਪਹਿਲਾਂ ਇਕ ਚੰਗਾ ਜੀਵਨ ਸਾਥੀ ਚੁਣਨ ਦੀ ਸਮਝ ਹੋਣੀ ਚਾਹੀਦੀ ਹੈ। ਲੜਕੀਆਂ ਦੇ ਮਾਤਾ ਪਿਤਾ ਨੂੰ ਵੀ ਆਪਣੀ ਬੇਟੀ ਦੇ ਜੀਵਨ ਸਾਥੀ ਨੂੰ ਚੁਣਨ ਤੋਂ ਪਹਿਲਾ ਪੜਤਾਲ ਕਰ ਲੈਣੀ ਚਾਹੀਦੀ ਹੈ ਕਿ ਲੜਕਾ ਨਸ਼ਿਆਂ ਦਾ ਆਦੀ ਤਾਂ ਨਹੀਂ, ਕਿਉੰਕਿ ਵਿਆਹ ਤੋਂ ਬਾਅਦ ਜਦੋਂ ਲੜਕੀ ਨੂੰ ਨਸ਼ੇ ਕਰਨ ਵਾਲਾ ਜੀਵਨ ਸਾਥੀ ਮਿਲ ਜਾਂਦਾ ਹੈ ਤਾਂ ਉਸਦਾ ਜੀਵਨ ਨਰਕ ਬਣ ਜਾਂਦਾ ਹੈ। ਇਸ ਕਰਕੇ ਉਹਨਾਂ ਲੜਕੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਜਾਂਚ ਪੜਤਾਲ ਕਰਕੇ ਹੀ ਲੜਕੀ ਲਈ ਚੰਗਾ ਜੀਵਨ ਸਾਥੀ ਚੁਣਨ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਅਤੇ ਕਲੱਬ ਦੇ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਸ਼ੇ ਨੇ ਨੌਜਵਾਨੀ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਇਸ ਤਰ੍ਹਾਂ ਦੇ ਜਾਗਰੂਕਤਾ ਸੈਮੀਨਾਰ ਅਸੀਂ ਨਿਰੰਤਰ ਕਰਦੇ ਰਹਾਂਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਸੁਰੱਖਿਅਤ ਭਵਿੱਖ ਮਿਲ ਸਕੇ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਤੇ ਰਵੀਪਾਲ ਦਾਰਾ ਅਤੇ ਰਵੀ ਸ਼ਰਮਾ ਨੇ ਇਸ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਕਲੱਬ ਦੇ ਮੈਂਬਰਾਂ ਨੂੰ ਸਰਟੀਫਿਕੇਟ ਵੰਡੇ। ਇਸ ਤੋਂ ਇਲਾਵਾ ਉਹਨਾਂ ਕਾਲਜ ਮੈਨਜਮੈਂਟ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਤੋਸ਼ਾਂਤ ਸੈਣੀ, ਵੀਨਸ ਮੈਡਮ, ਰਾਮ ਚੰਦ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੋਨਮ ਸਲਾਰੀਆ, ਪਰਦੀਪ ਸਿੰਘ, ਦੇਵ ਕੁਮਾਰ ਅਤੇ ਯੁਵਕ ਸੇਵਾਵਾਂ ਕਲੱਬ ਦੇ 30 ਤੋਂ ਵੱਧ ਮੈਂਬਰ ਹਾਜ਼ਰ ਸਨ।








