ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ,ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਗੜ੍ਹਦੀਵਾਲਾ ਦੇ ਇਤਿਹਾਸ ਅਤੇ ਰਾਜਨੀਤੀ ਵਿਭਾਗ ਵੱਲੋਂ ਮਹਾਨ ਇਨਕਲਾਬੀ ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਦੀ ਜ਼ਿੰਦਗੀ ਅਤੇ ਬਲੀਦਾਨ ਬਾਰੇ ਜਾਣੂ ਕਰਵਾਉਂਦੇ ਹੋਏ ਡਾ. ਮਨਜੀਤ ਕੌਰ ਨੇ ਉਨ੍ਹਾਂ ਦੇ ਯੋਗਦਾਨ ਉੱਤੇ ਵਿਸਥਾਰ ਨਾਲ ਚਾਨਣ ਪਾਇਆ। ਇਸ ਦੌਰਾਨ ਡਾ. ਅਰਚਨਾ ਨੇ ਵਿਦਿਆਰਥੀਆਂ ਨੂੰ ਭਾਰਤੀ ਆਜ਼ਾਦੀ ਅੰਦੋਲਨ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਸ ਤੋਂ ਪ੍ਰੇਰਨਾ ਲੈਣ ਦੀ ਪ੍ਰੇਰਣਾ ਦਿੱਤੀ। ਸਮਾਗਮ ਵਿੱਚ ਪ੍ਰੋ. ਜਗਦੀਪ ਕੁਮਾਰ ਅਤੇ ਬਲਜਿੰਦਰ ਕੌਰ ਵੀ ਹਾਜ਼ਰ ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਂਦੇ ਹਨ ਅਤੇ ਇਤਿਹਾਸ ਨਾਲ ਜੋੜਦੇ ਹਨ।








