Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਖੇਡ ‘ਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਖੇਡ ‘ਚ ਮਾਰੀ ਬਾਜ਼ੀ

ਗੜ੍ਹਦੀਵਾਲਾ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਮਿਤੀ-25-7-25 ਨੂੰ ਕਰਵਾਈਆਂ ਜਾ ਰਹੀਆਂ ਪੰਜਾਬ ਸਕੂਲ ਪੱਧਰੀ ਖੇਡਾਂ ਵਿੱਚ ਅੰਡਰ-14 ਬੈਡਮਿੰਟਨ ਦੇ ਵਿਦਿਆਰਥੀਆਂ ਨੇ ਆਪਣਾ ਬਹੁਤ ਹੀ ਵਧੀਆ ਪ੍ਰਦਰਸ਼ਨ ਪੇਸ਼ ਕੀਤਾ ਅਤੇ ਦੂਸਰਾ ਸਥਾਨ ਹਾਸਿਲ ਕਰਕੇ ਆਪਣਾ,ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਹ ਸਾਰੇ ਵਿਦਿਆਰਥੀ ਬਹੁਤ ਹੀ ਮਿਹਨਤੀ ਸਨ।

ਇਹ ਖੇਡਾਂ ਕੇ.ਆਰ. ਕੇ ਸੀਨੀਅਰ ਸੈਕੈਂਡਰੀ ਸਕੂਲ ਗੜਦੀਵਾਲਾ ਵਿਖੇ ਆਯੋਜਿਤ ਕਰਵਾਈਆਂ ਗਈਆਂ ਸਨ। ਜਿਨਾਂ ਵਿੱਚ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ ਸੀ ਅਤੇ ਸਾਡੇ ਸਕੂਲ ਦੇ ਵੀ ਵਿਦਿਆਰਥੀ ਭਾਗ ਲੈਣ ਗਏ ਸੀ। ਜਿਨਾਂ ਵਿੱਚ ਅੰਮ੍ਰਿਤਪਾਲ ਸਿੰਘ, ਯੁਵਰਾਜ ਸਿੰਘ, ਜਸਕਰਨ ਸਿੰਘ, ਪਰਮਿੰਦਰ ਸਿੰਘ ਅਤੇ ਜਸਪ੍ਰੀਤ ਸ਼ਾਮਲ ਸਨ । ਬੈਡਮਿੰਟਨ ਵਿੱਚੋਂ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਜਸਕਰਨ ਸਿੰਘ ਨੇ ਆਪਣੀ ਥਾਂ ਜਿਲਾ ਪੱਧਰ ਦੇ ਲਈ ਵੀ ਬਣਾਈ ਇਹ ਉਸਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਸੀ ਕਿ ਉਸਨੇ ਆਪਣੀ ਮਿਹਨਤ ਸਦਕਾ ਇਹ ਸਥਾਨ ਹਾਸਲ ਕੀਤਾ ਹੈ।

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।

error: copy content is like crime its probhihated