Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ 

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ 

ਗੜ੍ਹਦੀਵਾਲਾ (ਚੌਧਰੀ) 

: ਅੱਜ ਲਾਲਾ ਜਗਤ ਨਾਰਾਇਣ ਡੀ ਏ ਬੀ ਪਬਲਿਕ ਸਕੂਲ ਗੜਦੀਵਾਲਾ ਵਿੱਚ ਤੀਆਂ ਦਾ ਤਿਉਹਾਰ ਜੋ ਕਿ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਦੀ ਅਗਵਾਈ ਵਿੱਚ ਮਨਾਇਆ ਗਿਆ। ਇਹ ਤਿਉਹਾਰ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆਂ ਰਾਹੀਂ ਮਨਾਇਆ ਗਿਆ। ਜਿਸ ਵਿੱਚ ਬੱਚੇ ਅਤੇ ਅਧਿਆਪਕ ਸਾਰੇ ਹੀ ਪੰਜਾਬੀ ਪਹਿਰਾਵਾ ਪਹਿਣ ਕੇ ਆਏ ਹੋਏ ਸਨ ਬੱਚੇ ਜੋ ਕਿ ਅਲੱਗ ਅਲੱਗ ਤਰ੍ਹਾਂ ਦੇ ਪੰਜਾਬੀ ਪਹਿਰਾਵੇ ਵਿੱਚ ਬਹੁਤ ਹੀ ਸੋਹਣੇ ਲੱਗ ਰਹੇ ਸਨ। ਸਾਰੇ ਸਕੂਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਅਧਿਆਪਕਾਂ ਰਾਹੀਂ ਬੱਚਿਆਂ ਨੂੰ ਸਾਵਣ ਦੇ ਮਹੀਨੇ ਦੀ ਮਹੱਤਤਾ ਬਾਰੇ ਦਰਸਾਇਆ ਗਿਆ। ਜਿਸ ਵਿੱਚ ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਕਿਸ ਤਰ੍ਹਾਂ ਭਰਾ ਵੱਲੋਂ ਇਸ ਮਹੀਨੇ ਸੰਧਾਰਾ ਲੈ ਕੇ ਭੈਣ ਦੇ ਸਹੁਰੇ ਘਰ ਜਾਈਦਾ ਹੈ ਅਤੇ ਇਸ ਵਿੱਚ ਭਰਾ ਤੇ ਭੈਣ ਦੇ ਰਿਸ਼ਤੇ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਵਲੋਂ ਬੱਚਿਆਂ ਨੂੰ ਟੋਫੀਆਂ ਅਤੇ ਮਠਿਆਈਆਂ ਦਿੱਤੀਆਂ ਗਈਆਂ। ਸਾਰੇ ਬੱਚੇ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਬੋਲੀਆਂ ਗਿੱਧ ਅਤੇ ਪੰਜਾਬੀ ਗਏ ਤੇ ਨਾਚ ਨਚਾਇਆ ਗਿਆ ।ਬੱਚਿਆਂ ਦੇ ਛੋਟੇ ਛੋਟੇ ਹੱਥਾਂ ਤੇ ਮਹਿੰਦੀ ਲਗਾਈ ਗਈ ਸਾਰੇ ਅਧਿਆਪਕ ਤੇ ਬੱਚਿਆਂ ਵੱਲੋਂ ਇਸ ਤੀਆਂ ਦੇ ਤਿਉਹਾਰ ਵਿੱਚ ਵੱਧ ਚੜ ਕੇ ਭਾਗ ਲਿਆ ।ਸਾਰੇ ਹੀ ਅਧਿਆਪਕ ਹਾਜ਼ਰ ਸਨ ਇਸ ਮੌਕੇ ਤੇ ਸਾਰੇ ਹੀ ਬਹੁਤ ਖੁਸ਼ ਨਜ਼ਰ ਆ ਰਹੇ ਸਨ।