Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing KMS ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ

KMS ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਕੇ.ਐਮ.ਐਸ ਮੈਨੇਜਮੈਂਟ ਦੇ ਸਹਿਯੋਗ ਨਾਲ ਨਵੇਂ ਸੈਸ਼ਨ 2024-25 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਗਮਨ ਪੂਜਾ ਨਾਲ ਹੋਈ। ਵਿਦਿਆਰਥੀਆਂ ਨੇ ਸਤਿਕਾਰ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਜੀ ਨੂੰ ਕਾਲਜ ਵਿਖੇ ਲਿਆਉਂਦਿਆਂ ਸਾਫ ਸਫਾਈ, ਰੰਗੋਲੀ ਅਤੇ ਫੁੱਲਾਂ ਨਾਲ ਸਜਾਵਟ ਕੀਤੀ। ਸਾਰੇ ਫੈਕਲਟੀ ਮੈਂਬਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਹਜ਼ੂਰੀ ਵਿੱਚ ਨਤਮਸਤਕ ਹੋਏ ਅਤੇ ਗੁਰੂ ਕੀ ਬਾਣੀ ਸਰਬਣ ਕੀਤੀ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਪ੍ਰਸ਼ਾਦ ਵੰਡਿਆ ਗਿਆ। ਇਸ ਉਪਰੰਤ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਗੁਰੂ ਦਾ ਲੰਗਰ ਵਰਤਾਇਆ ਗਿਆ ਅਤੇ ਸਾਰੀ ਸੰਗਤ ਨੇ ਗੁਰੂ ਕਾ ਲੰਗਰ ਛਕਿਆ। ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਲੰਗਰ ਸੇਵਾ ਅਦਬ, ਪ੍ਰੇਮ ਅਤੇ ਨਿਮਰਤਾ ਨਾਲ ਕੀਤੀ ਗਈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਦੀ ਭੂਮਿਕਾ ਅਤੇ ਐਨ.ਐਸ.ਐਸ. ਯੂਨਿਟ ਦੀ ਲਗਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਧਾਰਮਿਕ ਪ੍ਰੋਗਰਾਮ ਨਹੀਂ, ਸਗੋਂ ਇੱਕ ਸੰਦੇਸ਼ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਸੰਸਕਾਰ, ਸੇਵਾ, ਆਦਰ ਅਤੇ ਧਾਰਮਿਕ ਸਿੱਖਿਆ ਦੀ ਰੀਤ ਨਾਲ ਜੋੜ ਰਹੇ ਹਾਂ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਰੂਹਾਨੀ ਸ਼ੁਰੂਆਤ ਕੇਵਲ ਇੱਕ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨਹੀਂ ਸੀ, ਸਗੋਂ ਕੇ.ਐਮ.ਐਸ. ਪਰਿਵਾਰ ਵੱਲੋਂ ਇਕ ਨਵੀਂ ਉਡੀਕ, ਨਵੀਆਂ ਸੰਭਾਵਨਾਵਾਂ ਅਤੇ ਨਵੀਆਂ ਉਚਾਈਆਂ ਤੱਕ ਪਹੁੰਚਣ ਦਾ ਇਕ ਕਦਮ ਸੀ। ਉਹਨਾਂ ਕਿਹਾ ਕਿ ਸਿੱਖਿਆ ਸਿਰਫ਼ ਪਾਠਕ੍ਰਮ ਦੀ ਪੜ੍ਹਾਈ ਤੱਕ ਸੀਮਤ ਨਹੀਂ, ਸਗੋਂ ਅਸਲ ਸਿੱਖਿਆ ਉਹ ਹੈ ਜੋ ਵਿਦਿਆਰਥੀ ਨੂੰ ਆਤਮਕਤਾ, ਨੈਤਿਕਤਾ ਅਤੇ ਜ਼ਿੰਮੇਵਾਰੀ ਦੇ ਭਾਵ ਸਿਖਾਵੇ। ਇਸ ਉਪਰੰਤ ਉਹਨਾਂ ਸਾਰੇ ਵਿਦਿਆਰਥੀਆਂ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਫੈਕਲਟੀ ਮੈਂਬਰਾਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ, ਨੰਬਰਦਾਰ ਸੁਰਿੰਦਰ ਪਾਲ ਨਿੱਕੂ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਵੀਨਸ ਮੈਡਮ, ਰਾਮ ਚੰਦ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਕੋਮਲ, ਮਨਪ੍ਰੀਤ ਕੌਰ, ਪ੍ਰੀਤੀ, ਸੰਦੀਪ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਪਰਦੀਪ ਸਿੰਘ, ਦੇਵ ਕੁਮਾਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਅਰਦਾਸ ਕਰਦੇ ਹੋਏ ਕੇ.ਐਮ.ਐਸ ਮੈਨੇਜਮੈਂਟ, ਫੈਕਲਟੀ ਮੈਂਬਰ, ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ।
error: copy content is like crime its probhihated