Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

:  ਵੱਧ ਰਹੀਆ ਲੱਟਾਂ, ਖੋਹਾਂ, ਠੱਗਿਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾ ਮੁਤਾਬਿਕ ਐਸ.ਆਈ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਦਰਸ਼ਨ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਦਾਣਾ ਮੰਡੀ ਤੋ ਥੌੜਾ ਅੱਗੇ ਮੌਜੂਦ ਸੀ ਤਾਂ ਖੱਬੇ ਪਾਸੇ ਕੱਚੇ ਰਸਤੇ ਵੱਲੋ ਇੱਕ ਮੋਨਾ ਨੌਜਵਾਨ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਆਪਣੀ ਪਹਿਨੀ ਕੈਪਰੀ ਦੀ ਸੱਜੀ ਜੇਬ ਵਿੱਚੋਂ ਵਜਨਦਾਰ ਮੋਮੀ ਲਿਫਾਫਾ ਕੱਢ ਕੇ ਆਪਣੇ ਸੱਜੇ ਹੱਥ ਕੱਚੇ ਰਸਤੇ ਘਾਹ ਵਿੱਚ ਸੁੱਟ ਕੇ ਕਾਹਲੇ ਕਾਹਲੇ ਕਦਮੀ ਤੁਰ ਪਿਆ ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਕਰਨਦੀਪ ਸਿੰਘ ਉਰਫ ਕਰਨ ਪੁੱਤਰ ਬਲਵੀਰ ਸਿੰਘ ਵਾਸੀ ਚੌਧਰੀਆ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 90 ਖੁੱਲੀਆਂ ਨਸ਼ੀਲੀਆ ਗੋਲੀਆਂ ਬਰਾਮਦ ਹੋਣ ਤੇ ਮੁਕਦਮਾ ਨੰਬਰ 80 ਮਿਤੀ 04.08.2025 ਅ/ ਧ 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।