Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੌਂਗ ਡੈਮ ਤਲਵਾੜਾ ਚ ਪਾਣੀ ਦਾ ਪੱਧਰ ਵਧਿਆ,ਅੱਜ ਸ਼ਾਮ 5 ਵਜੇ…

ਪੌਂਗ ਡੈਮ ਤਲਵਾੜਾ ਚ ਪਾਣੀ ਦਾ ਪੱਧਰ ਵਧਿਆ,ਅੱਜ ਸ਼ਾਮ 5 ਵਜੇ…

ਤਲਵਾੜਾ / ਦਸੂਹਾ , 6 ਅਗਸਤ (ਚੌਧਰੀ) 

: ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਤਲਵਾੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਜਿਸ ਦੇ ਚਲਦਿਆਂ ਪ੍ਰਸ਼ਾਸਨ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ।

 ਬੀਬੀਐਮਬੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 6 ਅਗਸਤ ਦਿਨ ਬੁੱਧਵਾਰ ਨੂੰ ਸ਼ਾਮ 5:00 ਵਜੇ ਪੌਂਗ ਡੈਮ ਤਲਵਾੜਾ ਤੋਂ ਪਾਣੀ ਦੇ ਫਲੱਡ ਗੇਟ ਖੋਲੇ ਜਾਣਗੇ ।ਪਿਛਲੇ 24 ਘੰਟਿਆਂ ਵਿੱਚ ਪਾਣੀ ਦਾ ਪੱਧਰ ਤਿੰਨ ਫੁੱਟ ਵਧਿਆ ਹੈ ਅਤੇ ਇਸ ਸਮੇਂ 1366.04 ਫੁੱਟ ਤੱਕ ਪਹੁੰਚ ਗਿਆ ਹੈ।

ਫਲੱਡ ਗੇਟ ਖੋਲਣ ਤੋਂ ਪਹਿਲਾਂ ਇਸ ਸਬੰਧੀ,ਸਾਰੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਲੋਕਾਂ ਨੂੰ ਵੀ ਸੁਚਿਤ ਕੀਤਾ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।

error: copy content is like crime its probhihated