Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਕਿਸਾਨ ਅਤੇ ਵਿਗਿਆਨੀ ਵਿਚਾਰ ਵਟਾਂਦਰਾ ਪਿੰਡ ਡੱਫਰ ਵਿਖੇ ਇੱਕ ਦਿਨਾ ਸੈਮੀਨਾਰ

ਕਿਸਾਨ ਅਤੇ ਵਿਗਿਆਨੀ ਵਿਚਾਰ ਵਟਾਂਦਰਾ ਪਿੰਡ ਡੱਫਰ ਵਿਖੇ ਇੱਕ ਦਿਨਾ ਸੈਮੀਨਾਰ

ਗੜ੍ਹਦੀਵਾਲਾ (ਚੌਧਰੀ) 

– ਪਿੰਡ ਦੀ ਪੰਚਾਇਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਕਿਸਾਨ ਅਤੇ ਵਿਗਿਆਨੀ ਵਿਚਾਰ ਵਰਾਂਦਰਾ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ । ਜਿਸ ਵਿੱਚ ਪੰਚ ਅਮਨਦੀਪ ਸਿੰਘ ਅਤੇ ਪੰਚ ਜੁਗਰਾਜ ਸਿੰਘ ਲਾਲਾ ਦੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ ਯੂਨੀਵਰਸਿਟੀ ਲੁਧਿਆਣਾ ਪੰਜਾਬ ਦੇ ਡਾਕਟਰ ਜਸਵਿੰਦਰ ਸਿੰਘ ਮੁਖੀ ਵੈਟਰਨਰੀ ਐਕਸਟੈਂਸ਼ਨ ਐਜੂਕੇਸ਼ਨ ਵਿਭਾਗ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਨੇ ਸ਼ਿਰਕਤ ਕੀਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਸੀਨੀਅਰ ਲੈਕ ਦਿਨੇਸ਼ ਠਾਕੁਰ ਨੇ ਟੀਮ ਨੂੰ ਜੀ ਆਇਆ ਆਖਿਆ ।ਵਿਭਾਗ ਦੀ ਟੀਮ ਵਿੱਚ ਮੁਖੀ ਡਾਕਟਰ ਜਸਵਿੰਦਰ ਸਿੰਘ, ਡਾਕਟਰ ਆਰ.ਕੇ ਸ਼ਰਮਾ , ਡਾਕਟਰ ਰਵਦੀਪ ਸਿੰਘ, ਡਾਕਟਰ ਗਗਨਦੀਪ ਸਿੰਘ , ਡਾਕਟਰ ਗੁਰਸਿਮਰਨਜੀਤ ਸਿੰਘ ਨੇ ਭਾਗ ਲਿਆ ‌। ਡਾਕਟਰ ਜਸਵਿੰਦਰ ਸਿੰਘ ਮੁਖੀ ਐਕਸਟੈਂਸ਼ਨ ਵਿਭਾਗ ਨੇ ਪਿੰਡ ਦੇ ਕਿਸਾਨਾਂ ਨੂੰ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਡਾਕਟਰ ਆਰ .ਕੇ .ਸ਼ਰਮਾ ਨਿਰਦੇਸ਼ਕ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਤਲਵਾੜਾ ਨੇ ਕਿਸਾਨਾਂ ਨੂੰ ਕੰਡੀ ਇਲਾਕੇ ਵਿੱਚ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਅਤੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਉਹਨਾਂ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ। ਡਾਕਟਰ ਰਵਦੀਪ ਸਿੰਘ ਸਹਾਇਕ ਪ੍ਰੋਫੈਸਰ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ – ਨਾਲ ਸਹਾਇਕ ਧੰਦਿਆਂ ਜਿਵੇਂ ਸੂਰ ਫਾਰਮਿੰਗ, ਮੱਛੀ ਪਾਲਣ, ਬੱਕਰੀ ਪਾਲਣ ਬਾਰੇ ਤੇ ਉਹਨਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਡਾਕਟਰ ਗਗਨਦੀਪ ਸਿੰਘ ਸਹਾਇਕ ਪ੍ਰੋਫੈਸਰ ਖੇਤਰੀ ਖੋਜ ਕੇਂਦਰ ਤਲਵਾੜਾ ਨੇ ਕੰਡੀ ਖੇਤਰ ਵਿੱਚ ਜਾਨਵਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਂਦੀ ਸਿਖਲਾਈ ਬਾਰੇ ਜਾਣਕਾਰੀ ਦਿੱਤੀ ।ਇਸ ਸੈਮੀਨਾਰ ਵਿੱਚ ਪਿੰਡ ਦੇ ਅਗਾਂਹ ਵਧੂ ਕਿਸਾਨ ਜਿਨਾਂ ਵਿੱਚ ਡੇਆਰੀ ਫਾਰਮਿੰਗ, ਪੋਲਟਰੀ ਫਾਰਮ ਅਤੇ ਹੋਰ ਸਹਾਇਕ ਧੰਦਿਆਂ ਨਾਲ ਸੰਬੰਧਿਤ ਕਿਸਾਨਾਂ ਨੇ ਭਾਗ ਲਿਆ । ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਦਲਜੀਤ ਸਿੰਘ ਲੈਕਚਰਾਰ ਪੰਜਾਬੀ ਨੇ ਨਿਭਾਈ ।ਇਸ ਮੌਕੇ ਡਾਕਟਰ ਜਸਵਿੰਦਰ ਸਿੰਘ ਮੁਖੀ ਐਕਸਟੈਂਸ਼ਨ ਲੁਧਿਆਣਾ, ਡਾਕਟਰ ਆਰ.ਕੇ.ਸਰਮਾ, ਡਾਕਟਰ ਰਵਦੀਪ ਸਿੰਘ, ਡਾਕਟਰ ਗਗਨਦੀਪ ਸਿੰਘ,ਡਾਕਟਰ। ਗੁਰਸਿਮਰਨਜੀਤ ਸਿੰਘ, ਸਰਪੰਚ ਸਤਨਾਮ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਜੁਗਰਾਜ ਸਿੰਘ ਲਾਲਾ, ਜਰਨੈਲ ਸਿੰਘ ,ਪਰਵਿੰਦਰ ਸਿੰਘ ,ਇੰਦਰ ਸਿੰਘ, ਰਮਨਦੀਪ ਸਿੰਘ, ਮੇਵੀ ਸਿੰਘ ,ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ,ਮਨਜੀਤ ਸਿੰਘ ,ਹਰਪਾਲ ਸਿੰਘ, ਮਨਪ੍ਰੀਤ ਸਿੰਘ ਆਦਿ ਅਗਾਂਹ ਵਧੂ ਕਿਸਾਨਾਂ ਨੇ ਇਸ ਸੈਮੀਨਾਰ ਵਿੱਚ ਭਾਗ ਲਿਆ।

error: copy content is like crime its probhihated