Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਗੜ੍ਹਦੀਵਾਲਾ (ਚੌਧਰੀ)

: ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ਵਿਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਵੱਲੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।

ਇਹ ਸ਼ੋਭਾ ਯਾਤਰਾ ਸ਼੍ਰੀ ਕ੍ਰਿਸ਼ਨ ਮੰਦਰ ਤੋਂ ਸ਼ੁਰੂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੇਨ ਸੜਕ ਤੋਂ ਹੁੰਦੀ ਹੋਈ ਕ੍ਰਿਸ਼ਨ ਮੰਦਰ ਵਿਖੇ ਜਾਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਦਾ ਸ਼ਰਧਾਲੂਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ । ਸ਼ੋਭਾ ਯਾਤਰਾ ਦੌਰਾਨ ਰਾਸ ਬਿਹਾਰੀ ਸ਼ਰਨ ਤੇ ਹੋਰ ਭਜਨ ਮੰਡਲੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਗਿਆ । ਜਿਸ ਨਾਲ ਪੂਰੇ ਸ਼ਹਿਰ ਦਾ ਮਾਹੌਲ ਰਾਧੇ-ਕ੍ਰਿਸ਼ਨ ਦੇ ਜੈਕਾਰਿਆਂ ਨਾਲ ਕ੍ਰਿਸ਼ਨਮਈ ਹੋ ਗਿਆ । ਇਸ ਦੌਰਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਮੌਕੇ 9 ਅਗਸਤ ਤੋਂ 15 ਅਗਸਤ ਤੱਕ ਸ਼੍ਰੀਮਦ ਭਾਗਵਤ ਸਪਤਾਹ ਕਥਾ ਦਾ ਆਯੋਜਨ ਜੰਝ ਘਰ ਵਿਖੇ ਕੀਤਾ ਜਾਵੇਗਾ।

ਜਿਸ ਵਿਚ ਕਥਾ ਵਿਆਸ ਰਵਿੰਦਰ ਸ਼ਾਸਤਰੀ ਜੀ ਸ਼ਾਮ 8 ਵਜੇ ਤੋਂ ਰਾਤ 11 ਵਜੇ ਤੱਕ ਕਥਾ ਕਰਨਗੇ ਅਤੇ 16 ਅਗਸਤ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਮੌਕੇ ਸਕੀਰਤਨ ਸੰਧਿਆ ਹੋਵੇਗੀ। ਜਿਸ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਰਾਤ 12 ਵਜੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦੀ ਖੁਸ਼ੀ ‘ਚ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਕਮਲਜੀਤ ਸਿੰਘ ਕੁਲਾਰ, ਮਾਸਟਰ ਰਛਪਾਲ ਸਿੰਘ,ਆਪ ਆਗੂ ਸ਼ੁਭਮ ਸਹੋਤਾ,ਬਲਾਕ ਪ੍ਰਧਾਨ ਸ਼ੈਂਕੀ ਕਲਿਆਣ, ਅੰਕੁਸ਼ ਪੰਡਿਤ, ਡਾ. ਸੁਖਦੇਵ ਸ਼ਰਮਾ, ਡਾ. ਸੰਜੀਵ ਸ਼ਰਮਾ,ਦਿਨੇਸ਼ ਕੁਮਾਰ ਨੰਦ,ਦਸ਼ੰਤ ਬਹਿਲ, ਰਾਜਨ ਗੁਪਤਾ, ਹਰਸ਼ ਸੇਠ, ਰਵਿੰਦਰ ਚੋਪੜਾ, ਮਾਸਟਰ ਸਤਪਾਲ ਸ਼ਰਮਾ, ਪ੍ਰੋਫੈਸਰ ਸ਼ਾਮ ਸਿੰਘ, ਰਮੇਸ਼ ਖੋਸਲਾ, ਯੋਗੇਸ਼ ਗੁਪਤਾ, ਐਸ ਐਚ ਓ ਗੜ੍ਹਦੀਵਾਲਾ ਪਰਵਿੰਦਰ ਸਿੰਘ ਆਦਿ ਸਮੇਤ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਦੇ ਮੈਂਬਰ ਸ਼ਹਿਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।