Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਨਵੇਂ ਵਿਦਿਅਕ ਵਰੇ 2025-26 ਦੀ ਸ਼ੁਰੂਆਤ ਮੌਕੇ ਕਾਲਜ ਦੀ ਚੜ੍ਹਦੀਕਲਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਹਿੱਤ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਧਾਰਮਿਕ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਜਪੁਜੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕੀਤਾ। ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਰਸ ਭਿੰਨੇ ਕੀਰਤਨ ਗਾਇਨ ਦੁਆਰਾ ਵਿਦਿਆਰਥੀਆਂ ਦੀ ਬਾਣੀ ਨਾਲ ਸਾਂਝ ਪੁਆਈ। ਹਿਸਟਰੀ ਵਿਭਾਗ ਦੇ ਮੈਡਮ ਡਾ. ਮਨਜੀਤ ਕੌਰ ਬਾਜਵਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਕਾਲ ਪੁਰਖ ਅੱਗੇ ਕਾਲਜ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ।