Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਝੋਨੇ ਦੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਝੋਨੇ ਦੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 8 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

ਇਸ ਸਾਲ ਜ਼ਿਲ੍ਹੇ ਵਿਚ ਲੱਗਭਗ 4,36,000 ਮੀਟ੍ਰਿਕ ਟਨ ਝੋਨਾ ਖ਼ਰੀਦੇ ਜਾਣ ਦਾ ਅਨੁਮਾਨ

ਕਿਸਾਨਾਂ ਨੂੰ ਝੋਨਾ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰੀਫ਼ ਸੀਜ਼ਨ ਵਿਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ, ਸਮੇਂ ਸਿਰ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਸਾਲ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲੱਗਭਗ 4,36,000 ਮੀਟ੍ਰਿਕ ਟਨ ਝੋਨਾ ਖ਼ਰੀਦੇ ਜਾਣ ਦਾ ਅਨੁਮਾਨ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮੰਡੀਆਂ ਵਿਚ ਸਫ਼ਾਈ, ਪੱਖੇ, ਬਾਰਦਾਨੇ, ਆਵਾਜਾਈ ਪ੍ਰਣਾਲੀ ਅਤੇ ਅਦਾਇਗੀ ਪ੍ਰਣਾਲੀ ਸਮੇਤ ਸਾਰੀਆਂ ਸਹੂਲਤਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੰਦੇ ਹੋਏ ਮੰਡੀਆਂ ਵਿਚ ਪੀਣ ਵਾਲਾ ਪਾਣੀ, ਸ਼ੈੱਡ ਅਤੇ ਲੋੜੀਂਦਾ ਸਟਾਫ਼ ਤਾਇਨਾਤ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਬੇਨਤੀ ਕੀਤੀ ਕਿ ਉਹ ਨਿਰਧਾਰਤ ਨਮੀ ਦੇ ਮਾਪਦੰਡ (17 ਫੀਸਦੀ ਤੋਂ ਘੱਟ) ਤੱਕ ਚੰਗੀ ਤਰ੍ਹਾਂ ਸੁਕਾ ਕੇ ਹੀ ਝੋਨਾ ਮੰਡੀਆਂ ਵਿਚ ਲਿਆਉਣ। ਇਸ ਨਾਲ ਝੋਨੇ ਦੀ ਗੁਣਵੱਤਾ ਬਿਹਤਰ ਹੋਵੇਗੀ ਅਤੇ ਖ਼ਰੀਦ ਪ੍ਰਕਿਰਿਆ ਵੀ ਤੇਜ਼ ਅਤੇ ਮੁਸ਼ਕਿਲ ਰਹਿਤ ਹੋਵੇਗੀ। ਝੋਨੇ ਵਿਚ ਜ਼ਿਆਦਾ ਨਮੀ ਹੋਣ ਕਾਰਨ ਖਰੀਦ ਵਿਚ ਦੇਰੀ ਹੋ ਸਕਦੀ ਹੈ ਅਤੇ ਕਿਸਾਨਾਂ ਨੂੰ ਬੇਲੋੜੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹੂਲਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਖ਼ਰੀਦ ਕੇਂਦਰਾਂ ‘ਤੇ ਸਰਕਾਰੀ ਏਜੰਸੀਆਂ ਦੇ ਲੋੜੀਂਦੀ ਗਿਣਤੀ ਵਿਚ ਪ੍ਰਤੀਨਿਧੀ ਮੌਜੂਦ ਰਹਿਣਗੇ, ਤਾਂ ਜੋ ਕਿਸਾਨਾਂ ਦੀ ਕਿਸੇ ਵੀ ਪੁੱਛਗਿੱਛ ਜਾਂ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਭੁਗਤਾਨ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਆਨਲਾਈਨ ਬੈਂਕਿੰਗ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਖਾਤੇ ਵਿਚ ਭੁਗਤਾਨ ਮਿਲ ਸਕੇ।
ਉਨ੍ਹਾਂ ਸਾਰੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਵਾਰੀ ਅਨੁਸਾਰ ਹੀ ਮੰਡੀਆਂ ਵਿਚ ਝੋਨਾ ਲਿਆਉਣ, ਬੇਲੋੜੀ ਭੀੜ ਅਤੇ ਉਡੀਕ ਤੋਂ ਬਚਣ ਅਤੇ ਖ਼ਰੀਦ ਪ੍ਰਕਿਰਿਆ ਵਿਚ ਸਰਗਰਮੀ ਨਾਲ ਸਹਿਯੋਗ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿਚ ਸੁਰੱਖਿਆ, ਅਨੁਸ਼ਾਸਨ ਅਤੇ ਸਫਾਈ ਬਣਾਈ ਰੱਖਣ ਲਈ ਪ੍ਰਸ਼ਾਸਨ ਵਲੋਂ ਪੂਰੀ ਸਾਵਧਾਨੀ ਵਰਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਝੋਨੇ ਦਾ ਖਰੀਦ ਸੀਜ਼ਨ ਸਫਲਤਾਪੂਰਵਕ ਮੁਕੰਮਲ ਹੋਵੇਗਾ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਏ ਅਤੇ ਫ਼ਸਲ ਦੀ ਖਰੀਦ ਪੂਰੀ ਤਰ੍ਹਾਂ ਯੋਜਨਾਬੱਧ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਸਕੇ।