Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਇਰਾਕ ‘ਚ ਫਸੇ 4 ਪੰਜਾਬੀ ਨੌਜਵਾਨ ਪੰਜਾਬ ਸਰਕਾਰ ਦੀ ਮਦਦ ਨਾਲ ਸੁਰਖਿਅਤ ਘਰ ਪਹੁੰਚੇ

ਇਰਾਕ ‘ਚ ਫਸੇ 4 ਪੰਜਾਬੀ ਨੌਜਵਾਨ ਪੰਜਾਬ ਸਰਕਾਰ ਦੀ ਮਦਦ ਨਾਲ ਸੁਰਖਿਅਤ ਘਰ ਪਹੁੰਚੇ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ )

: ਇਰਾਕ ‘ਚ ਫਸੇ 4 ਪੰਜਾਬੀ ਨੌਜਵਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਯਤਨਾਂ ਸਦਕਾ ਸੁਰੱਖਿਅਤ ਘਰ ਵਾਪਸੀ ਹੋਈ ਹੈ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵਟਸਐਪ ਨੰਬਰ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਉਹ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ‘ਚ ਫਸੇ ਹੋਏ ਹਨ।

ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਹ ਸੁਰੱਖਿਆ ਨਹੀਂ ਹਨ। ਜਿਸ ਲਈ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਇਸ ਸਬੰਧ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ‘ਚ ਦਿਲਚਸਪੀ ਦਿਖਾਈ ਅਤੇ ਕੇਂਦਰੀ ਕੈਬਨਿਟ ਮੰਤਰੀ ਐੱਸ. ਜੈਸ਼ੰਕਰ ਅਤੇ ਇਰਾਕ ‘ਚ ਭਾਰਤੀ ਦੂਤਾਵਾਸ ਨੂੰ ਇਰਾਕ ‘ਚ ਫਸੇ ਚਾਰ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਪ੍ਰਬੰਧ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਰਾਜਾ ਗਿੱਲ ਨੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ, ਜਿਨ੍ਹਾਂ ਵਿਚ ਤਿੰਨ ਨੌਜਵਾਨ ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਦੇ ਵਾਸੀ ਹਨ ਅਤੇ ਇੱਕ ਨੌਜਵਾਨ ਜਲੰਧਰ ਨਾਲ ਸਬੰਧਤ ਰੱਖਦਾ ਹੈ। ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਪਿੰਡ ਕੰਧਾਲਾ ਸ਼ੇਖਾਂ, ਅਵਤਾਰ ਸਿੰਘ ਪਿੰਡ ਮਲ੍ਹੇਵਾਲ, ਸੁਰਜੀਤ ਸਿੰਘ ਪਿੰਡ ਰਮਦਾਸਪੁਰ ਹਲਕਾ ਟਾਂਡਾ ਉੜਮੁੜ ਜ਼ਿਲਾ ਹੁਸ਼ਿਆਰਪੁਰ ਅਤੇ ਅਮਰਜੀਤ ਸਿੰਘ ਪਿੰਡ ਪਕਲਾਂ ਆਦਮਪੁਰ ਜ਼ਿਲਾ ਜਲੰਧਰ ਦੇ ਹਨ ਅਤੇ ਅੱਜ ਇਰਾਕ ਤੋਂ ਭਾਰਤ ਪਹੁੰਚੇ ਹਨ।ਇਨ੍ਹਾਂ ਨੌਜਵਾਨ ਨੇ ਦੱਸਿਆ ਕਿ ਇੱਕ ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਇੱਕ ਕੰਪਨੀ ਵਿਚ ਕੰਮ ਕਰਨ ਲਈ ਇਰਾਕ ਭੇਜਿਆ ਸੀ। ਜਦੋਂ ਉੱਥੇ ਪਹੁੰਚੇ ਤਾਂ ਕੋਈ ਕੰਪਨੀ ਸੀ। ਉੱਥੇ ਠੇਕੇਦਾਰੀ ਸਿਸਟਮ ਦੇ ਤਹਿਤ ਸਾਡੇ ਕੋਲੋਂ ਲੇਬਰ ਦਾ ਕੰਮ ਕਰਵਾਇਆ ਜਾਂਦਾ ਸੀ ਅਤੇ ਦੋ ਟਾਈਮ ਹੀ ਖਾਣ ਨੂੰ ਬਰੈਡ ਦਿੱਤੇ ਜਾਂਦੇ ਸੀ।

ਅੱਜ ਉਹ ਪੰਜਾਬ ਸਰਕਾਰ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਹਾਇਤਾ ਨਾਲ ਆਪਣੇ ਘਰ ਪਹੁੰਚੇ ਹਨ। ਜਿਸ ਲਈ ਉਹ ਪੰਜਾਬ ਸਰਕਾਰ, ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਧੰਨਵਾਦ ਕਰਦੇ ਹਨ।