Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ‘ਚ “ਵ੍ਰਿੱਖ ਰੱਖਿਆ ਬੰਧਨ” ਸਮਾਰੋਹ ਮਨਾਇਆ ਗਿਆ

ਖ਼ਾਲਸਾ ਕਾਲਜ ‘ਚ “ਵ੍ਰਿੱਖ ਰੱਖਿਆ ਬੰਧਨ” ਸਮਾਰੋਹ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਨੇਸ਼ਨਲ ਐਜੂੱਟਰਸਟ ਆਫ਼ ਇੰਡੀਆ ਦੇ ਸਹਿਯੋਗ ਨਾਲ “ਵ੍ਰਿੱਖ ਰੱਖਿਆ ਬੰਧਨ” ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਦਰੱਖ਼ਤਾਂ ਅਤੇ ਪੌਦਿਆਂ ਨੂੰ ਰੱਖੀਆਂ ਬੰਨ੍ਹ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨੇਸ਼ਨਲ ਐਜੂੱਟਰਸਟ ਆਫ਼ ਇੰਡੀਆ ਦੇ ਸੀ.ਈ.ਓ. ਸ਼੍ਰੀ ਸਮਰਥ ਸ਼ਰਮਾ ਨੂੰ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਪਰਿਆਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੇ ਪ੍ਰੋਜੈਕਟਾਂ ਲਈ ਸਰਾਹਿਆ। ਉਨ੍ਹਾਂ ਨੇ ਕਿਹਾ ਕਿ ਇਹ ਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦਾ ਭਾਵ ਜਗਾਉਂਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨੋਡਲ ਅਫ਼ਸਰ ਕੁਸ਼ਮਾ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਲਗਨ ਅਤੇ ਸਮਰਪਣ ਨਾਲ ਇਹ ਸਮਾਰੋਹ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਵਿੱਚ ਵਾਤਾਵਰਣ-ਜਾਗਰੂਕ ਸੋਚ ਦਾ ਵਿਕਾਸ ਕਰਨ ‘ਤੇ ਭੀ ਜ਼ੋਰ ਦਿੱਤਾ।