Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਰੀ ਦੀਆਂ ਵਾਰਦਾਤਾਂ ਨਹੀਂ ਪਈ ਠਲ੍ਹ, ਸਫੈਦੇ ਦੇ 10 ਬੂਟੇ ਵੱਡ ਕੇ ਚੋਰੀ ਕਰ ਚੋਰ ਹੋਏ ਰਫੂਚੱਕਰ

ਚੋਰੀ ਦੀਆਂ ਵਾਰਦਾਤਾਂ ਨਹੀਂ ਪਈ ਠਲ੍ਹ, ਸਫੈਦੇ ਦੇ 10 ਬੂਟੇ ਵੱਡ ਕੇ ਚੋਰੀ ਕਰ ਚੋਰ ਹੋਏ ਰਫੂਚੱਕਰ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ )

: ਗੜ੍ਹਦੀਵਾਲਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਚੋਰੀ ਦੀ ਵਾਰਦਾਤ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੀਤੇ ਦਿਨੀਂ 8 / 9 ਦੀ ਦਰਮਿਆਨੀ ਰਾਤ ਨੂੰ ਪਿੰਡ ਢੋਲੇਵਲ ਦੇਦੇ ਸਟੇਡੀਅਮ ਨਜਦੀਕ ਅਰਵਿੰਦਰ ਸਿੰਘ ਪੁੱਤਰ ਸਰਦਾਰ ਬਚਿੱਤਰ ਸਿੰਘ ਵਾਸੀ ਢੋਲੋਵਾਲ ਦੇ ਖੇਤਾਂ ਵਿੱਚੋਂ 10 ਸਫੈਦੇ ਦੇ ਬੂਟੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤ ਦੇ ਮਾਲਕ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੱਲ 9 ਅਗਸਤ ਨੂੰ ਜਦੋਂ ਉਹ ਆਪਣੇ ਖੇਤਾਂ ਵੱਲ ਸਵੇਰੇ ਸੈਰ ਕਰਨ ਲਈ ਗਏ ਤਾਂ ਉਹਨਾਂ ਨੇ ਦੇਖਿਆ ਕਿ ਉਹਨਾਂ ਦੇ ਖੇਤਾਂ ਵਿੱਚੋਂ ਬੂਟੇ ਵੱਢੇ ਪਏ ਸਨ। ਜਦੋਂ ਉਹਨਾਂ ਦੀ ਗਿਣਤੀ ਕੀਤੀ ਗਈ ਤਾਂ ਉਹ 10 ਦੇ ਕਰੀਬ ਪਾਈ ਗਈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਟਿਆਂ ਦੇ ਵੱਡੇ ਜਾਣ ਨਾਲ ਉਨ੍ਹਾਂ ਦਾ ਲਗਭਗ 50 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ। ਉਹਨਾਂ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇਆ ਦੀ ਜਾਂਚ ਕੀਤੀ ਤਾਂ ਉਸ ਵਿੱਚ ਇੱਕ ਬਲੈਰੋ ਗੱਡੀ ਰਾਤ ਨੂੰ ਦੇਖੀ ਗਈ। ਇਸ ਚੋਰੀ ਜਾਣਕਾਰੀ ਥਾਣਾ ਗੜਦੀਵਾਲਾ ਵਿਖੇ ਦੇ ਦਿੱਤੀ ਗਈ ਹੈ।ਇਨ੍ਹਾਂ ਲਗਾਤਾਰ ਹੋ ਰਹੀ ਚੋਰੀਆਂ ਦੇ ਚਲਦਿਆਂ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਚੋਰਾਂ ਨੇ ਟਾਂਡਾ ਰੋੜ ਤੇ ਸਥਿਤ ਦੋ ਦੁਕਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਉਸ ਬਾਅਦ ਮੇਨ ਰੋੜ ਤੇ 29/ 30 ਜੁਲਾਈ ਦੀ ਰਾਤ ਨੂੰ ਇੱਕ ਇਲੈਕਟਰੋਨਿਕ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਸੀ।ਫਿਰ ਪਿੰਡ ਡੱਫਰ ਵਿਖੇ ਇਸੇ ਤਰਾਂ ਹੀ ਸਫੇਦੇ ਦੇ ਬੂਟੇ ਵੱਡ ਕੇ ਚੋਰਾਂ ਵਲੋਂ ਚੋਰੀ ਕੀਤੇ ਗਏ ਸਨ।ਇਨ੍ਹਾਂ ਸਾਰੀਆਂ ਚੋਰੀਆਂ ਦਾ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾਂ ਨੂੰ ਫੜਨ ਵਿਚ ਕਾਮਯਾਬ ਹੁੰਦੀ ਹੈ ਜਾਂ ਫਿਰ ਮਾਮਲਾ ਐਫ ਆਈ ਆਰ ਦਰਜ ਕਰਨ ਤੱਕ ਹੀ ਸੀਮਿਤ ਰਹਿ ਜਾਵੇਗਾ।

ਫੋਟੋ:  ਵੱਡੇ ਗਏ ਸਫੈਦੇ ਦੇ ਬੂਟਿਆਂ ਦੀ ਤਸਵੀਰ