Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਲਾਇਬ੍ਰੇਰੀਅਨ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਲਾਇਬ੍ਰੇਰੀਅਨ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਲਾਇਬ੍ਰੇਰੀਅਨ ਦਿਵਸ’ ਮਨਾਇਆ ਗਿਆ। ਇਸ ਮੌਕੇ ਲਾਇਬ੍ਰੇਰੀਅਨ ਸ੍ਰੀ ਦਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ‘ਲਾਇਬ੍ਰੇਰੀਅਨ ਦਿਵਸ’ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦਿਵਸ ਡਾ. ਐੱਸ.ਆਰ. ਰੰਗਾਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਕਰਕੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਲਾਇਬਰੇਰੀ ਵਿੱਚ ਮੌਜੂਦ ਈ- ਰਿਸੋਰਸ ਨੂੰ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।