Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਦਾ ਕੀਤਾ ਐਲਾਨ

ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਦਾ ਕੀਤਾ ਐਲਾਨ

ਦਸੂਹਾ (ਚੌਧਰੀ) 

: ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਪਾਵਰ ਕਾਮ ਮੈਨੇਜਮੈਂਟ ਨਾਲ ਹੋਈਆਂ ਸਹਿਮਤੀਆਂ ਦੇ ਸਰਕੁਲਰ ਜਾਰੀ ਨਾ ਕਰਨ ਕਾਰਨ ਤਿੰਨ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ ਕੀਤਾ ਸੀ । ਜਿਸ ਦੇ ਦੂਸਰੇ ਦਿਨ ਵੀ ਚੰਗਾ ਹੁੰਗਾਰਾ ਮਿਲਿਆ ਸਭ ਸਟੇਸ਼ਨਾਂ ਅਤੇ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਕਮੀ ਪਾਈ ਗਈ । ਪੀ.ਐੱਸ.ਈ.ਬੀ ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਮਿਤੀ 12/08/2025 ਨੂੰ ਪੀ.ਐੱਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਮੰਡਲ ਦਸੂਹਾ ਵਿਖੇ ਸਮੂਹਿਕ ਤੌਰ ਤੇ ਰੋਸ ਰੈਲੀ ਕੀਤੀ ਗਈ । ਇਹ ਰੋਸ ਰੈਲੀ ਮੰਡਲ ਪ੍ਰਧਾਨ ਧਨਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਰਮਜੀਤ ਸਿੰਘ ਸੂਬਾ ਚੀਫ ਪੈਟਨਰ, ਰਾਮ ਸ਼ਰਨ ਪਰਾਸ਼ਰ ਸੂਬਾ ਮੀਤ ਪ੍ਰਧਾਨ ਪੈਨਸ਼ਨਰਜ ਵੈਲਫੇਅਰ ਫੈਡਰੇਸ਼ਨ ਪੰਜਾਬ ਹਾਜ਼ਰ ਹੋਏ ਬੁਲਾਰਿਆਂ ਨੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮਾਂ ਨੂੰ ਦਿੱਤੇ ਹੋਏ ਜੁਆਇੰਟ ਫੋਰਮ ਦੇ ਮੰਗ ਪੱਤਰ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਤੇ ਪਾਵਰ ਕੌਮ ਦੀ ਮੈਨੇਜਮੈਂਟ ਨਾਲ ਮਿਤੀ 02/06/2025 ਨੂੰ ਹੋਈਆਂ ਸਹਿਮਤੀਆਂ ਬਾਰੇ ਦੱਸਿਆ ਗਿਆ ਇਸ ਦੇ ਨਾਲ ਹੀ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰ ਕੌਮ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਨੀਆਂ ਮੰਗਾਂ ਤੇ ਜਲਦੀ ਸਰਕੁਲਰ ਜਾਰੀ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਕੌਮ ਮੈਨੇਜਮੈਂਟ ਦੀ ਹੋਵੇਗੀ ਇਸ ਮੌਕੇ ਗੁਰਪ੍ਰੀਤ ਸਿੰਘ ਸਹੋਤਾ ਜਰਨਲ ਸਕੱਤਰ ਸਰਕਲ ਹੁਸ਼ਿਆਰਪੁਰ, ਮਨਦੀਪ ਸਿੰਘ, ਸੁਰਿੰਦਰ ਸਿੰਘ ਟੇਰਕਿਆਣਾ ਵਿੱਤ ਸਕੱਤਰ ਸਰਕਲ ਹੁਸ਼ਿਆਰਪੁਰ, ਹਰਦੀਪ ਸਿੰਘ, ਰਕੇਸ਼ ਕੁਮਾਰ, ਜੁਗਲ ਕਿਸ਼ੋਰ, ਅਨਿਲ ਆਰ.ਏ., ਨਰਿੰਦਰ ਸਿੰਘ, ਪਵਨਦੀਪ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਸ਼ਿੰਗਾਰਾ ਸਿੰਘ, ਰਾਜ ਕੁਮਾਰ ਆਰ.ਏ., ਜਸਪਾਲ ਸਿੰਘ, ਓਮ ਪਾਲ, ਦਲਜੀਤ ਸਿੰਘ, ਦਵਿੰਦਰ ਸਿੰਘ, ਹਰਸ਼ ਸ਼ਰਮਾ ਆਰ. ਏ., ਰਿੰਕੂ, ਲਵਦੀਪ ਸਿੰਘ, ਅਰੁਣੇਸ਼ ਸ਼ਰਮਾ, ਬਲਵੀਰ ਸਿੰਘ, ਹਰਜਿੰਦਰ ਸਿੰਘ, ਸਰੂਪ ਲਾਲ ਅਤੇ ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ ।

error: copy content is like crime its probhihated