Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ -ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਕਮਰਸ ਲੈਬ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਨਵੇਂ ਵਿਦਿਆਰਥੀਆਂ ਦਾ ਸੁਆਗਤ ਕਰਨ ਲਈ ਇੰਡਕਸ਼ਨ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਸੰਗਠਨਾਤਮਕ ਢਾਂਚੇ, ਪੀ.ਜੀ. ਕਮਰਸ ਵਿਭਾਗ ਦੇ ਇਤਿਹਾਸ, ਪ੍ਰਾਪਤੀਆਂ ਅਤੇ ਅਕਾਦਮਿਕ ਕਾਰਜਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜ ਅਤੇ ਵਿਭਾਗ ਦੇ ਵੱਖ-ਵੱਖ ਨਿਯਮਾਂ, ਅਨੁਸ਼ਾਸਨ, ਹਾਜ਼ਰੀ ਨੀਤੀ, ਅਤੇ ਲਾਇਬ੍ਰੇਰੀ, ਕੰਪਿਊਟਰ ਲੈਬ, ਕਾਮਰਸ ਲੈਬ, ਸੈਮੀਨਾਰ ਹਾਲ ਆਦਿ ਸੁਵਿਧਾਵਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਐਕਡੈਮਿਕ, ਕੋ-ਕਰਿਕੁਲਰ ਅਤੇ ਐਕਸਟਰਾ-ਕਰਿਕੁਲਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਵਿਅਕਤਿਤਵ ਵਿਕਾਸ ਨਾਲ ਵਿਦਿਅਕ ਪੱਧਰ ‘ਤੇ ਵੀ ਉੱਨਤੀ ਕਰ ਸਕਣ। ਪ੍ਰੋਗਰਾਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਵਿਭਾਗ ਨਾਲ ਜੋੜਨਾ, ਉਨ੍ਹਾਂ ਦੇ ਸੰਦੇਹ ਦੂਰ ਕਰਨਾ ਅਤੇ ਉਨ੍ਹਾਂ ਨੂੰ ਨਵੀਂ ਅਕਾਦਮਿਕ ਯਾਤਰਾ ਲਈ ਪ੍ਰੇਰਿਤ ਕਰਨਾ ਸੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ।