Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing 19 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਚੰਡੀਗੜ੍ਹ ਕੋਠੀ ਦੇ ਘਿਰਾਓ ਵਿੱਚ ਸਰਕਲ ਗੜ੍ਹਦੀਵਾਲਾ ਤੋਂ ਜਥਾ ਹੋਵੇਗਾ ਸ਼ਾਮਿਲ : ਪਰਮਿੰਦਰ ਸਿੰਘ ਸਮਰਾ

19 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਚੰਡੀਗੜ੍ਹ ਕੋਠੀ ਦੇ ਘਿਰਾਓ ਵਿੱਚ ਸਰਕਲ ਗੜ੍ਹਦੀਵਾਲਾ ਤੋਂ ਜਥਾ ਹੋਵੇਗਾ ਸ਼ਾਮਿਲ : ਪਰਮਿੰਦਰ ਸਿੰਘ ਸਮਰਾ

ਗੜ੍ਹਦੀਵਾਲਾ (ਚੌਧਰੀ)

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਦਿੱਤੀ ਜਾਣਕਾਰੀ ਵਿੱਚ ਦੱਸਿਆ ਕਿ ਉਹਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਮਾਝੇ,ਦੋਆਬੇ ਦੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਜੋ 19 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਉਸ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਵੱਲੋਂ ਵੀ ਭਾਰੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਆਪਣੀ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਲਈ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਹਨ ਪਰ ਅਜੇ ਤੱਕ ਵੀ ਸਰਕਾਰ ਵੱਲੋਂ ਉਨ੍ਹਾਂ ਦੇ 61 ਰੁਪਏ ਦੀ ਸਬਸਿਡੀ ਬਕਾਇਆ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਮਿੱਲਾਂ ਦੇ ਬਕਾਇਆ ਸਬਸਿਡੀ 133 ਕਰੋੜ, ਸਹਿਕਾਰੀ ਮਿੱਲਾਂ ਦੇ 197 ਕਰੋੜ ਸੀਜ਼ਨ 2024-25 ਦਾ ਬਕਾਇਆ ਹੁਣ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਮਾਲੀ ਹਾਲਤ ਵਿੱਚ ਤਾਂ ਸੁਧਾਰ ਕੀ ਕਰਨਾ ਹੈ ਇਹ ਤਾਂ ਸਾਡੀ ਫ਼ਸਲ ਦੀ ਬਕਾਇਆ ਸਬਸਿਡੀ ਰਾਸ਼ੀ ਵੀ ਨਹੀਂ ਦੇ ਰਹੀ ।ਉਹਨਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਕਾਰਨ ਲੋਕਾਂ ਵਿੱਚ ਸਰਕਾਰ ਖਿਲਾਫ਼ ਰੋਸ ਦਿਨੋ-ਦਿਨ ਵੱਧ ਰਿਹਾ ਹੈ। ਪੰਜਾਬ ਵਾਸੀਆਂ ਨੇ ਇਸ ਸਰਕਾਰ ਨੂੰ ਭਾਰੀ ਸਮਰਥਨ ਦੇ ਕੇ ਸੱਤਾ ਵਿੱਚ ਲਿਆਦਾ ਸੀ ਪਰ ਇਹ ਵੀ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਨਹੀਂ ਸਕੇ ਅਤੇ ਅੱਜ ਸਮਾਜ ਦਾ ਹਰ ਵਰਗ ਇਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁੱਖੀ ਹੈ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ 19 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਤੋਂ ਭਾਰੀ ਗਿਣਤੀ ਜਥਾ ਸ਼ਾਮਲ ਹੋਵੇਗਾ।