Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਜਲੋਟਾ ਵਿਖੇ ਲਗਾਏ ਗਏ ਪਹਿਲੇ ਖੂਨਦਾਨ ਕੈਂਪ ‘ਚ 95 ਯੂਨਿਟ ਬਲੱਡ ਇਕੱਤਰ

ਪਿੰਡ ਜਲੋਟਾ ਵਿਖੇ ਲਗਾਏ ਗਏ ਪਹਿਲੇ ਖੂਨਦਾਨ ਕੈਂਪ ‘ਚ 95 ਯੂਨਿਟ ਬਲੱਡ ਇਕੱਤਰ

ਦਸੂਹਾ (ਚੌਧਰੀ) 

: ਬਲੱਡ ਡੋਨਰ ਵੈਲਫੇਅਰ ਸੋਸਾਇਟੀ ਜਲੰਧਰ, ਨਿਊ ਜੋਤ ਵੈਲਫੇਅਰ ਸੋਸਾਇਟੀ ਨਸ਼ਾ ਛੁਡਾਓ ਕੇਂਦਰ ਠਾਕੁਰ ਦੁਆਰਾ ਹਿਮਾਚਲ ਵੱਲੋਂ ਸਾਂਝੇ ਤੌਰ ਤੇ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਬਲਾਕ ਦਸੂਹਾ ਦੇ ਪਿੰਡ ਜਲੋਟਾ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਜਲੋਟਾ ਵਿਖੇ ਸਰਪੰਚ ਹਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਹਿਲਾ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਆਪਣੇ ਸਾਥੀਆਂ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਖੂਨਦਾਨੀਆਂ ਵੱਲੋਂ 95 ਯੂਨਿਟ ਖੂਨ ਦਾਨ ਕੀਤਾ ਗਿਆ ਜਿਸ ਨੂੰ ਦੋਆਬਾ ਬਲੱਡ ਬੈਂਕ ਜਲੰਧਰ ਵੱਲੋਂ ਇਕੱਤਰ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਨੇ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਅਤੇ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਖੂਨਦਾਨੀਆਂ ਦਾ ਹੌਸਲਾ ਵਧਾਇਆ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਹਰਿੰਦਰ ਸਿੰਘ ਨੇ ਮੁਖ ਮਹਿਮਾਨ ਸਮੇਤ ਵੱਖ ਵੱਖ ਥਾਵਾਂ ਤੋਂ ਪਹੁੰਚੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਖੂਨਦਾਨੀਆ ਲਈ ਰਿਫਰੈਸ਼ਮੈਂਟ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ, ਵੱਖ-ਵੱਖ ਸਹਿਯੋਗੀਆਂ ਅਤੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਜਸਪਾਲ ਸਿੰਘ ਸਰਜੀਕਲ ਸਪੈਸ਼ਲਿਸਟ ਸਾਬਕਾ ਉਪ-ਮੰਡਲ ਅਧਿਕਾਰੀ ਪਸ਼ੂ ਪਾਲਣ ਵਿਭਾਗ, ਧਰਮਿੰਦਰ ਸਿੰਘ ਪੰਚ, ਦਵਿੰਦਰ ਸਿੰਘ ਬੱਗਾ, ਭੁਪਿੰਦਰ ਸਿੰਘ ਭਿੰਦਾ, ਲਵਲੀ ਕੱਲੋਵਾਲ, ਅਮਰਪ੍ਰੀਤ ਸਿੰਘ ਸੋਨੂ ਖਾਲਸਾ ਉਪ ਪ੍ਰਧਾਨ ਨਗਰ ਕੌਂਸਲ ਦਸੂਹਾ, ਗਗਨਦੀਪ ਸਿੰਘ ਗੱਗੀ ਨਿਊ ਜੋਤ ਵੈਲਫੇਅਰ ਸੁਸਾਇਟੀ ਨਸ਼ਾ ਛੁਡਾਓ ਕੇਂਦਰ ਠਾਕੁਰ ਦੁਆਰਾ ਹਿਮਾਚਲ, ਕਿਰਤ ਸਹੋਤਾ, ਗੁਰਪ੍ਰੀਤ ਸਿੰਘ ਗੋਪੀ, ਐਮ.ਸੀ ਮੁਕੇਰੀਆਂ, ਬੱਬਲ ਭਲਵਾਨ, ਬੰਟੀ, ਰਾਜੇਸ਼ ਪੰਡਿਤ, ਬੱਬੂ ਗਗਵਾਲ, ਗੁਰਕੀਰਤ, ਰਾਜੇਸ਼ਵਰ, ਕਮਲ ਰੰਧਾਵਾ, ਜਸਨੀਤ ਸਿੰਘ, ਗੁਰਦੀਪ ਸਿੰਘ, ਅਮਰਪਾਲ ਸਿੰਘ ,ਗੁਰਪ੍ਰੀਤਪਾਲ ਸਿੰਘ, ਸ਼ਾਮਾ ਮੁਕੇਰੀਆਂ, ਗੁਰਜੀਤ ਸਿੰਘ, ਸਨੀ ਰਾਮਗੜੀਆ ਬਲੱਡ ਡੋਨਰ ਸੁਸਾਇਟੀ ਜਲੰਧਰ, ਸੁਰਜੀਤ ਸਿੰਘ ਬੇਬੇ ਨਾਨਕੀ ਬਲੱਡ ਡੋਨੇਸ਼ਨ ਐਂਡ ਵੈਲਫੇਅਰ ਸੁਸਾਇਟੀ ਦਸੂਹਾ, ਅਲੱਗ ਅਲੱਗ ਸੁਸਾਇਟੀਆਂ ਦੇ ਅਹੁਦੇਦਾਰ, ਮੈਂਬਰ, ਅਲੱਗ ਅਲੱਗ ਥਾਵਾਂ ਤੋਂ ਆਏ ਵੱਡੀ ਗਿਣਤੀ ਵਿੱਚ ਖੂਨਦਾਨੀ ਅਤੇ ਪਿੰਡ ਨਿਵਾਸੀ ਹਾਜ਼ਰ ਸਨ। ਇਸ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਆਪਣਾ ਸਹਿਯੋਗ ਦਿੱਤਾ।

error: copy content is like crime its probhihated