Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਯੁਵਾ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਯੁਵਾ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ), ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ, ਰੈੱਡ ਰਿਬਨ ਕਲੱਬ, ਪੋਲਿਟਿਕਲ ਸਾਇੰਸ ਵਿਭਾਗ ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕੀਤੀ।

ਲੈਕਚਰ ਦੌਰਾਨ ਡਾ.ਅਰਚਨਾ ਦੇਵੀ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ਤੇ ਉਨ੍ਹਾਂ ਦੇ ਵਿਚਾਰਾਂ ਨਾਲ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਉਹਨਾਂ ਦੀ ਸੋਚ ਅਤੇ ਸਿੱਖਿਆ ਅੱਜ ਦੇ ਯੁਵਾ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ‘ਤੇ ਯੁਵਾਵਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ, ਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਵੱਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਰਾਸ਼ਟਰ ਦੀ ਰੀੜ ਦੀ ਹੱਡੀ ਹਨ ਅਤੇ ਉਹਨਾਂ ਦੀ ਸਹੀ ਦਿਸ਼ਾ ਵਿੱਚ ਮਾਰਗ ਦਰਸ਼ਨ ਕਰਨਾ ਸਾਡੇ ਸਾਰੇ ਦਾ ਕਰਤੱਵ ਹੈ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਸੁਖਵਿੰਦਰ ਕੁਮਾਰ ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀਆਂ ਹਾਜ਼ਰ ਸਨ।