Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਰ੍ਹਦੇ ਮੀਂਹ ਵਿੱਚ ਵੱਡੀ ਕਾਰਵਾਈ ਕਰਦਿਆਂ ਪਿੰਡ ਸ਼ੇਖੂਪੁਰ ਕਲਾਂ ਵਿਖੇ ਕਾਸੋ ਓਪਰੇਸ਼ਨ ਚਲਾਇਆ

ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਰ੍ਹਦੇ ਮੀਂਹ ਵਿੱਚ ਵੱਡੀ ਕਾਰਵਾਈ ਕਰਦਿਆਂ ਪਿੰਡ ਸ਼ੇਖੂਪੁਰ ਕਲਾਂ ਵਿਖੇ ਕਾਸੋ ਓਪਰੇਸ਼ਨ ਚਲਾਇਆ

ਬਟਾਲਾ, 18 ਅਗਸਤ ( ਅਵਿਨਾਸ਼ ਸ਼ਰਮਾ )

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 694 ਮੁਕੱਦਮੇ ਦਰਜ ਕੀਤੇ-ਐਸ.ਐਸ.ਪੀ ਬਟਾਲਾ

ਬਟਾਲਾ ਪੁਲਿਸ ਨੇ 35 ਕਰੋੜ ਰੁਪਏ ਦੀ ਨਸ਼ਾ ਤਸਕਰਾਂ ਵਲੋਂ ਬਣਾਈ ਸੰਪੰਤੀ ਕੁਰਕ ਕਰਨ ਤੋਂ ਇਲਾਵਾ 4 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਪਿੰਡ ਸ਼ੇਖੂਪੁਰ ਕਲਾਂ ਵਿਖ ਵੱਡੀ ਪੱਧਰ ’ਤੇ ਕਾਸੋ ਆਪਰੇਸ਼ਨ (ਵਿਸ਼ੇਸ ਸਰਚ ਓਪਰੇਸ਼ਨ) ਚਲਾਇਆ।

ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ, ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ (ਕਾਸੋ ਓਪਰੇਸ਼ਨ) ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ) ਬਟਾਲਾ ਅਤੇ ਇੰਸਪੈਕਟਰ ਅਨਿਲ ਪਵਾਰ ਆਦਿ ਮੋਜੂਦ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰ ਕਲਾਂ ਵਿਖੇ ਪੁਲਿਸ ਵੱਲੋਂ ਐਸ.ਪੀਜ਼, ਡੀ.ਐਸ ਪੀਜ਼ ਅਤੇ ਐਸ.ਐਚ.ਓਜ਼ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ।

ਐਸ.ਐਸ.ਪੀ ਬਟਾਲਾ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਚੱਲਦਿਆਂ ਇਸ ਮੁਹਿੰਮ ਤਹਿਤ ਹੁਣ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 694 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 1121 ਦੋਸ਼ੀਆਂ ਨੂੰ ਫੜਿਆ ਗਿਆ ਹੈ। ਇਸ ਤੋਂ ਇਲਾਵਾ 64-ਏ ਐਨ.ਡੀ.ਪੀ.ਐਸ ਐਕਟ ਤਹਿਤ 182 ਪਰਚੇ ਦਰਜ ਕੀਤੇ ਗਏ ਹਨ।

ਉਨਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਇਸ ਮੁਹਿੰਮ ਵਿੱਚ ਲੋਕਾਂ ਵਲੋਂ ਸਾਥ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਦਿੱਤੀਆਂ ਸੂਚਨਾਵਾਂ ਦੇ ਆਧਾਰ ’ਤੇ 170 ਦੋਸ਼ੀਆਂ ਖਿਲਾਫ ਪਰਚੇ ਦਰਜ ਹੋਏ ਹਨ, ਜੋ ਇਹ ਸੰਕੇਤ ਹੈ ਕਿ ਲੋਕ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆ ਰਹੇ ਹਨ।

ਐਸ.ਐਸ.ਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ 105 ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਕਰੀਬ 35 ਕਰੋੜ ਰੁਪਏ ਦੀ ਸੰਪੰਤੀ ਕੁਰਕ ਕੀਤੀ ਗਈ ਹੈ ਅਤੇ 4 ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਕੀਤੀਆਂ ਉਸਾਰੀਆਂ ਢਾਹੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਤੋਂ ਇਸ ਤੋਂ ਇਲਾਵਾ ਬਟਾਲਾ ਪੁਲਿਸ ਵਲੋਂ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਸਕਿੱਲ ਡਿਵਲਪਮੈਂਟ ਦਿਵਾ ਕੇ ਰੋਜਗਾਰ ਦੇ ਕਾਬਿਲ ਬਣਾਇਆ ਜਾਵੇਗਾ।

ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਮਾੜੇ ਕਾਰੋਬਾਰ ਛੱਡਕੇ ਸਮਾਜ ਦੀ ਮੁੱਖ ਧਾਰਾ ਵਿਚ ਪਰਤ ਆਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।