Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing *ਜਲ ਸਪਲਾਈ ਠੇਕਾ ਕਾਮਿਆਂ ਨੇ ਸਕਾਡਾ ਸਿਸਟਮ ਦਾ ਕੀਤਾ ਵਿਰੋਧ*

*ਜਲ ਸਪਲਾਈ ਠੇਕਾ ਕਾਮਿਆਂ ਨੇ ਸਕਾਡਾ ਸਿਸਟਮ ਦਾ ਕੀਤਾ ਵਿਰੋਧ*

ਗੜ੍ਹਦੀਵਾਲਾ (ਚੌਧਰੀ)

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰਡ ਨੰਬਰ 26 ਦੀ ਮੀਟਿੰਗ ਕਮੇਟੀ ਘਰ ਗੜਦੀ ਵਾਲਾ ਵਿਖੇ ਕੁਲਦੀਪ ਸਿੰਘ ਰਾਣਾ ਦੀ ਅਗਵਾਈ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਵਲੋਂ ਖਾਸ ਤੌਰ ਤੇ ਸਮੂਲੀਅਤ ਕੀਤੀ ਗਈ ਇਸ ਸਮੇਂ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਇਨ ਇੰਲਿਸਟਮੈਂਟ ਕਾਮਿਆ ਦੀਆਂ ਮੁਸ਼ਕਿਲਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਇਹਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਿਭਾਗ ਦੀ ਅਫਸਰ ਸ਼ਾਹੀ ਵੱਲੋਂ ਨਿਤ ਨਵੇਂ ਨਾਦਰਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਜਿਸ ਦੀ ਤਾਜ਼ਾ ਉਦਾਰਨ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਏ ਜਾ ਰਹੇ ਹਨ ਜਿਸ ਦਾ ਜਥੇਬੰਦੀ ਵੱਲੋਂ ਪੁਰਜੋਰ ਵਿਰੋਧ ਕੀਤਾ ਜਾਂਦਾ ਹੈ ਕਿਉਂਕਿ ਇਸ ਸਿਸਟਮ ਨਾਲ ਵਿਭਾਗ ਵੱਲੋਂ ਠੇਕਾ ਵਰਕਰਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਣਗੀਆਂ ਜਿਸ ਨਾਲ ਉਹਨਾਂ ਦਾ ਰੁਜ਼ਗਾਰ ਮਰ ਜਾਵੇਗਾ ਅਤੇ ਉਹ ਬੇਰੁਜ਼ਗਾਰ ਹੋ ਜਾਣਗੇ ਇਸ ਸਮੇਂ ਆਗੂਆਂ ਨੇ ਦੱਸਿਆ ਕਿ ਇਹਨਾਂ ਠੇਕਾ ਵਰਕਰਾਂ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਸਿੱਧਾ ਕੰਟਰੈਕਟ ਕਰਨ ਦੀ ਜੋ ਪੋਲਸੀ ਸਰਕਾਰ ਦੇ ਵਿਚਾਰ ਅਧੀਨ ਹੈ ਉਸ ਨੂੰ ਜਲਦ ਲਾਗੂ ਕੀਤਾ ਜਾਵੇ ਅਤੇ ਇਹਨਾਂ ਕਾਮਿਆਂ ਦਾ ਰੁਜ਼ਗਾਰ ਸੁਰੱਖਿਅਤ ਕੀਤਾ ਜਾ ਸਕੇ ਅਤੇ ਇਹਨਾਂ ਦੀ ਆਰਥਿਕ ਅਤੇ ਮਾਨਸਿਕ ਦਸ਼ਾ ਵਿੱਚ ਸੁਧਾਰ ਆ ਸਕੇ ਇਸ ਸਮੇਂ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਧੱਕੇ ਨਾਲ ਆਪਣੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਜੋਰ ਅਜਮਾਈਸ਼ ਕਰੇਗਾ ਤਾਂ ਉਸ ਦਾ ਜਥੇਬੰਦੀ ਵੱਲੋਂ ਹੋਰ ਜ਼ੋਰਦਾਰ ਡਟਵਾਂ ਵਿਰੋਧ ਕੀਤਾ ਜਾਵੇਗਾ ਇਸ ਸਮੇਂ ਹਾਜ਼ਰ ਸਾਥੀ ਜਗਦੀਸ਼ ਸਿੰਘ, ਸ਼ਾਮ ਸੁੰਦਰ,ਅਜੈ ਕੁਮਾਰ, ਮਨਿੰਦਰ ਸਿੰਘ, ਗੁਰਬਖਸ਼ ਰਾਏ,ਕੁਲਵਿੰਦਰ ਸਿੰਘ, ਜਗੀਰ ਸਿੰਘ, ਰਵਿੰਦਰ ਕੁਮਾਰ, ਅਨਿਲ ਕੁਮਾਰ, ਵਿਨੋਦ ਕੁਮਾਰ, ਸੰਦੀਪ ਸਿੰਘ, ਦਿਲਵਾਗ ਸਿੰਘ, ਹਰਜੀਤ ਸਿੰਘ, ਰਾਜ ਸਿੰਘ, ਹਰਭਿੰਦਰ ਕੁਮਾਰ, ਰਜੇਸ਼ ਕੁਮਾਰ, ਤਿਲਕ ਰਾਜ ਆਦਿ ਹਾਜਰ ਸਨ