Prime Punjab Times

Latest news
बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ-ਵਿਗਿਆਨ ਮਿਲਣੀ ਕਰਵਾਈ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ-ਵਿਗਿਆਨ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਸਿਟਰਸ ਅਸਟੇਟ ਭੂੰਗਾ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਿਸਾਨ-ਵਿਗਿਆਨ ਮਿਲਣੀ ਕਰਵਾਈ ਗਈ। ਇਸ ਦਾ ਵਿਸ਼ਾ ‘ਗੰਨੇ ਤੇ ਚੌਲਾਂ ਦੇ ਕੀੜੇ’ ਅਤੇ ‘ਖੇਤੀਬਾੜੀ ਦੇ ਸਥਾਨ ਦੇ ਵਿਕਾਸ ਵਿੱਚ ਸਹਾਇਕ ਗਤੀਵਿਧੀਆਂ ਦੀ ਭੂਮਿਕਾ’ ਸੀ। ਇਸ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਮਾਹਿਰ ਵਿਗਿਆਨੀਆਂ ਨੇ ਅਜੋਕੇ ਦੌਰ ਵਿੱਚ ਖੇਤੀਬਾੜੀ ਦੀ ਗੁਣਵੱਤਾ ਨੂੰ ਵਧਾਉਣ ਸੰਬੰਧੀ ਆਪਣੇ ਮੁੱਲਵਾਨ ਵਿਚਾਰ ਪੇਸ਼ ਕੀਤੇ। ਡਾ. ਅਰਚਨਾ ਠਾਕੁਰ ਦੇ ਸਵਾਗਤੀ ਸ਼ਬਦਾਂ ਤੋਂ ਬਾਆਦ ਡਾ. ਪ੍ਰਦੀਪ ਸਿੰਘ (ਫ਼ੀਲਡ ਸੁਪਰਵਾਈਜ਼ਰ ਸੈਂਟਰ ਫ਼ਾਰ ਇੰਟਰਨੈਸ਼ਨਲ ਪ੍ਰੋਜੈਕਟ ਟਰੱਸਟ) ਨੇ ਫ਼ਸਲਾਂ ਦੇ ਨਾਲ-ਨਾਲ ਪਸ਼ੂ ਪਾਲਣ, ਮੱਛੀ ਪਾਲਣ, ਮਧੂ ਮੱਖੀ ਪਾਲਣ, ਖੁੰਬ ਉਤਪਾਦਨ ਆਦਿ ਆਮਦਨ ਵਧਾਉਣ ਵਾਲੀਆਂ ਸਹਾਇਕ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਵਿਚਾਰ ਪੇਸ਼ ਕੀਤੇ। ਡਾ. ਅਰਬਿੰਦ ਸਿੰਘ (ਡਾਇਰੈਕਟਰ, ਆਈਪੀਐੱਸ ਕੰਢੀ ਏਰੀਆ, ਹੁਸ਼ਿਆਰਪੁਰ) ਡਾ. ਜਸਪਾਲ ਸਿੰਘ ਢੇਰੀ (ਡਾਇਰੈਕਟਰ ਕਮ ਚੇਅਰਮੈਨ, ਸਿਟਰਸ ਸਟੇਟ ਭੁੰਗਾ, ਹੁਸ਼ਿਆਰਪੁਰ) ਨੇ ਫਸਲਾਂ ਦੀ ਗੁਣਵੱਤਾ ਨੂੰ ਵਧਾਉਣ ਵਾਲੀਆਂ ਗ੍ਰੇਡਿੰਗ, ਪੈਕਿੰਗ, ਸਟੋਰੇਜ, ਪ੍ਰੋਸੈਸਿੰਗ, ਆਧੁਨਿਕ ਇੰਟੀਗ੍ਰੇਟਡ ਪੈਸਟ ਮੈਨੇਜਮੈਂਟ (ਆਈਪੀਐੱਸ) ਅਧੀਨ ਰਸਾਇਣਿਕ ਕੀਟਨਾਸ਼ਕ ਦੀ ਬਜਾਏ ਜੈਵਿਕ ਤਰੀਕੇ ਨਾਲ ਫਸਲਾਂ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਸੰਬੰਧੀ ਵਿਸਥਾਰ ਵਿੱਚ ਵਿਚਾਰ ਪੇਸ਼ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਖੇਤੀਬਾੜੀ ਮਾਹਰਾਂ, ਕਿਸਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀਬਾੜੀ ਮਾਹਿਰਾਂ ਦੇ ਮੁੱਲਵਾਨ ਵਿਚਾਰ ਖੇਤੀਬਾੜੀ ਦੇ ਉਤਪਾਦਨ ਅਤੇ ਗੁਣਵੱਤਾ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀ, ਕਿਸਾਨ, ਕਾਲਜ ਦੇ ਸਮੂਹ ਸਟਾਫ਼ ਤੋਂ ਇਲਾਵਾ ਡਾ. ਲਖਵੀਰ ਸਿੰਘ (ਹਾਰਟੀਕਲਚਰ ਡਿਵੈਲਪਮੈਂਟ ਅਫ਼ਸਰ) ਪ੍ਰੋਫ਼ੈਸਰ ਸ਼ਾਮ ਸਿੰਘ ਅਤੇ ਪ੍ਰੋਫ਼ੈਸਰ ਬਲਦੇਵ ਸਿੰਘ ਬੱਲੀ ਹਾਜ਼ਰ ਸਨ।