Prime Punjab Times

Latest news
ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼*
ADVERTISEMENT
You are currently viewing ਕਲਾਨੌਰ ‘ਚ ਦਿਨ ਦਿਹਾੜੇ ਗੋਲੀਬਾਰੀ – ਸਿਰਫ਼ 2000 ਰੁਪਏ ਦੀ ਲੈਣ-ਦੇਣ

ਕਲਾਨੌਰ ‘ਚ ਦਿਨ ਦਿਹਾੜੇ ਗੋਲੀਬਾਰੀ – ਸਿਰਫ਼ 2000 ਰੁਪਏ ਦੀ ਲੈਣ-ਦੇਣ

ਬਟਾਲਾ,ਕਲਾਨੌਰ 20 ਅਗਸਤ (ਅਵਿਨਾਸ਼ ਸ਼ਰਮਾ):

: ਕਲਾਨੌਰ ਵਿੱਚ ਦਿਨ ਦਿਹਾੜੇ ਬਾਜ਼ਾਰ ਦੇ ਨਜ਼ਦੀਕ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਸਿਰਫ਼ 2000 ਰੁਪਏ ਦੀ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਗੱਲਬਾਤ ਇੰਨੀ ਵਧ ਗਈ ਕਿ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ।

ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਨਜ਼ਦੀਕ ਅਗਵਾਨ ਰੋਡ ‘ਤੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਦੌਰਾਨ ਗੋਲੀ ਚਲਾਉਣ ਵਾਲਾ ਸ਼ਖ਼ਸ ਮੌਕੇ ਤੋਂ ਫਰਾਰ ਹੋ ਗਿਆ।

ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਹਿਚਾਣ ਹਰਜੀਤ ਲਾਲ ਪਿੰਡ ਧੀਦੋਵਾਲ (ਕਲਾਨੌਰ) ਵਜੋਂ ਹੋਈ ਹੈ। ਉਸਨੂੰ ਤੁਰੰਤ ਕਲਾਨੌਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਉਸਨੂੰ ਗੁਰਦਾਸਪੁਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਸਾਰੇ ਖੇਤਰ ਵਿੱਚ ਹੜਕੰਪ ਮਚ ਗਿਆ ਹੈ ਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਇਸ ਮੌਕੇ ਤੇ ਐਸ ਐਚ ਓ ਅੰਮ੍ਰਿਤ ਰੰਧਾਵਾ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।।

error: copy content is like crime its probhihated